ਚੰਡੀਗੜ੍ਹ: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ (Punjab Congress) ਵਿੱਚ ਕਈ ਫੇਰ-ਬਦਲ ਹੋਣ ਦੀ ਸੰਭਾਵਨਾ ਹੈ। ਇੱਕ ਪਾਸੇ ਜਿੱਥੇ ਹਾਈਕਮਾਨ (Congress) ਬਾਗੀ ਧੜੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh ਨਾਲ ਤਾਲਮੇਲ ਬਿਠਾਉਣ ਦੀ ਕੋਸ਼ਿਸ਼ ਵਜੋਂ ਕੁਝ ਫੇਰ-ਬਦਲ ਕਰ ਸਕਦੀ ਹੈ, ਦੂਜੇ ਪਾਸੇ ਪੰਜਾਬ ਕਾਂਗਰਸ ਨੂੰ ਹਰੀਸ਼ ਰਾਵਤ (Harish Rawat ਦੀ ਥਾਂ ਨਵਾਂ ਇੰਚਾਰਜ ਮਿਲ ਸਕਦਾ ਹੈ।


ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਦੇ ਲੀਡਰਾਂ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਥਾਪੇ ਗਏ ਤਿੰਨ ਮੈਂਬਰੀ ਪੈਨਲ ਵਿਚਾਲੇ ਝਗੜਾ ਸੁਲਝਾਉਣ ਲਈ ਗੱਲਬਾਤ ਦੌਰਾਨ ਸੂਬੇ 'ਚ ਪਾਰਟੀ ਦਾ ਸੰਗਠਨਾਤਮਕ ਢਾਂਚਾ ਬਦਲਣ ਦੀ ਸੰਭਾਵਨਾ ਹੈ। ਇਹ ਵੀ ਪਤਾ ਲੱਗਾ ਹੈ ਕਿ ਹਰੀਸ਼ ਰਾਵਤ ਪੰਜਾਬ ਵਿੱਚ ਨਵੇਂ ਇੰਚਾਰਜ ਲਈ ਰਾਹ ਪੱਧਰਾ ਕਰ ਰਹੇ ਹਨ।


ਏਆਈਸੀਸੀ ਦੇ ਜਨਰਲ ਸੱਕਤਰ ਹਰੀਸ਼ ਰਾਵਤ, ਜੋ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਨ, ਆਪਣੇ ਸੂਬੇ 'ਚ ਵਿਧਾਨ ਸਭਾ ਚੋਣਾਂ 'ਤੇ ਧਿਆਨ ਕੇਂਦਰਤ ਕਰਨ ਦੇ ਚਾਹਵਾਨ ਹਨ। ਸੂਤਰਾਂ ਮੁਤਾਬਕ ਉਨ੍ਹਾਂ ਦੇ ਉੱਤਰਾਖੰਡ 'ਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਨ ਦੀ ਸੰਭਾਵਨਾ ਹੈ।


ਪਿਛਲੇ ਸਾਲ ਸਤੰਬਰ ਵਿੱਚ ਆਸ਼ਾ ਕੁਮਾਰੀ ਤੋਂ ਬਾਅਦ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਦੀ ਜਿੰਮੇਵਾਰੀ ਹਰੀਸ਼ ਰਾਵਤ ਨੂੰ ਦਿੱਤੀ ਗਈ ਸੀ। ਦਿੱਗਜ ਕਾਂਗਰਸੀ ਆਗੂ ਹਰੀਸ਼ ਰਾਵਤ ਨੂੰ ਸਾਰੇ ਧੜਿਆਂ ਨੂੰ ਇਕਜੁੱਟ ਕਰਨ ਦਾ ਕੰਮ ਸੌਂਪਿਆ ਗਿਆ ਸੀ, ਖ਼ਾਸਕਰ ਮੁੱਖ ਮੰਤਰੀ ਤੇ ਉਨ੍ਹਾਂ ਦੇ ਸਾਬਕਾ ਕੈਬਨਿਟ ਸਹਿਯੋਗੀ ਨਵਜੋਤ ਸਿੱਧੂ ਦਰਮਿਆਨ ਫੁੱਟ ਨੂੰ ਘੱਟ ਕਰਨ ਦੀ ਜ਼ਿੰਮੇਵਾਰੀ।


ਪਾਰਟੀ ਸੂਤਰ ਦੱਸਦੇ ਹਨ ਕਿ ਬੇਅਦਬੀ ਦੇ ਕੇਸਾਂ ਵਿੱਚ ਸ਼ਾਮਲ ਲੋਕਾਂ ਦੀ ਗ੍ਰਿਫਤਾਰੀ ਵਿੱਚ ਦੇਰੀ ਤੇ ਪੁਲਿਸ ਫਾਇਰਿੰਗ ਦੇ ਮਾਮਲਿਆਂ ਵਿੱਚ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਿੱਜੀ ਤੌਰ 'ਤੇ ਦਖਲਅੰਦਾਜ਼ੀ ਕਰ ਰਹੇ ਹਨ ਜਦੋਂ ਕੁਝ ਮੰਤਰੀਆਂ ਤੇ ਵਿਧਾਇਕਾਂ ਨੇ ਵੱਖ-ਵੱਖ ਚੈਨਲਾਂ ਰਾਹੀਂ ਉਨ੍ਹਾਂ ਨਾਲ ਸੰਪਰਕ ਕੀਤਾ।


ਪੰਜਾਬ ਆਗੂਆਂ ਵੱਲੋਂ ਪੈਨਲ ਨੂੰ ਦਿੱਤੇ ਜਾ ਰਹੇ ਹੁੰਗਾਰੇ ਦੇ ਅਧਾਰ ਉੱਤੇ ਪੰਜਾਬ ਕਾਂਗਰਸ ਤੇ ਸਰਕਾਰ ਵਿੱਚ ਇਕ ਵੱਡੇ ਮੰਥਨ ਦੀ ਉਮੀਦ ਕੀਤੀ ਜਾ ਰਹੀ ਸੀ, ਕਿਉਂਕਿ ਬਹੁਤੇ ਆਗੂਆਂ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਬਨਾਮ ਨਵਜੋਤ ਸਿੱਧੂ ਲੜਾਈ ਨਹੀਂ ਸੀ, ਸਗੋਂ ਇਹ ਇੱਕ ਮੁੱਦਾ ਅਧਾਰਤ ਲੜਾਈ ਹੈ।


ਇਹ ਵੀ ਪੜ੍ਹੋ: ਬੇਮੌਸਮੀ ਬਾਰਸ਼ ਨੇ ਵਧਾਈ ਹਿਮਾਚਲ ਦੇ ਕਿਸਾਨਾਂ ਦੀ ਚਿੰਤਾ, ਸੇਬ ਉਤਪਾਦਕਾਂ ਨੂੰ 250 ਕਰੋੜ ਦਾ ਨੁਕਸਾਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904