Punjab News: ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਪਾਰਟੀ ਅੰਦਰ ਨਵਾਂ ਸੂਬਾ ਪ੍ਰਧਾਨ ਚੁਣਨ ਦੀ ਕਵਾਇਦ ਤੇਜ਼ ਹੋ ਗਈ ਹੈ। ਸੂਬਾ ਪ੍ਰਧਾਨ ਬਣਨ ਦੀ ਦੌੜ ਵਿੱਚ ਕਈ ਵੱਡੇ ਚਿਹਰੇ ਸ਼ਾਮਲ ਹਨ, ਜਿਨ੍ਹਾਂ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਜਲਦ ਹੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੇ ਨਾਂ 'ਤੇ ਮੋਹਰ ਲਗਾ ਸਕਦੀ ਹੈ।
ਸੂਤਰਾਂ ਮੁਤਾਬਕ ਕਾਂਗਰਸ ਪਾਰਟੀ ਸੂਬਾ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਚੋਣ ਕਰੇਗੀ। ਕਾਦੀਆਂ ਸੀਟ ਤੋਂ ਰਾਜ ਸਭਾ ਮੈਂਬਰ ਤੇ ਵਿਧਾਇਕ ਚੁਣੇ ਗਏ ਪ੍ਰਤਾਪ ਸਿੰਘ ਬਾਜਵਾ ਦਾ ਨਾਂ ਵਿਰੋਧੀ ਧਿਰ ਦੇ ਨੇਤਾ ਬਣਨ ਦੀ ਦੌੜ ਵਿੱਚ ਸਭ ਤੋਂ ਅੱਗੇ ਹੈ। ਪ੍ਰਤਾਪ ਬਾਜਵਾ ਗਾਂਧੀ ਪਰਿਵਾਰ ਦੇ ਕਰੀਬੀ ਮੰਨੇ ਜਾਂਦੇ ਹਨ। ਬਾਜਵਾ ਦੀ ਰਾਜ ਸਭਾ ਮੈਂਬਰੀ 9 ਅਪ੍ਰੈਲ ਨੂੰ ਖਤਮ ਹੋ ਰਹੀ ਹੈ ਤੇ ਹੁਣ ਉਹ ਸੂਬੇ 'ਚ ਰਹਿ ਕੇ ਰਾਜਨੀਤੀ ਕਰਨਗੇ।
ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਜਲਦੀ ਹੀ ਨਵਾਂ ਸੂਬਾ ਪ੍ਰਧਾਨ ਚੁਣਨ ਦੇ ਸੰਕੇਤ ਦਿੱਤੇ ਹਨ। ਹਰੀਸ਼ ਚੌਧਰੀ ਨੇ ਕਿਹਾ ਕਿ ਉਹ ਜਲਦੀ ਹੀ ਸੋਨੀਆ ਗਾਂਧੀ ਨੂੰ ਮਿਲਣਗੇ। ਇਸ ਤੋਂ ਪਹਿਲਾਂ ਸੋਨੀਆ ਗਾਂਧੀ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਦੀ ਮੀਟਿੰਗ ਵੀ ਬੁਲਾਈ ਗਈ ਸੀ।
ਕਾਂਗਰਸ ਪਾਰਟੀ ਨੇ ਸੂਬਾ ਪ੍ਰਧਾਨ ਦੀ ਚੋਣ ਲਈ ਆਗੂਆਂ ਦੀ ਰਾਏ ਲੈਣੀ ਸ਼ੁਰੂ ਕਰ ਦਿੱਤੀ ਹੈ। ਸੂਬਾ ਪ੍ਰਧਾਨ ਦੀ ਦੌੜ ਵਿੱਚ ਸੁਖਜਿੰਦਰ ਰੰਧਾਵਾ ਤੋਂ ਇਲਾਵਾ ਅਮਰਿੰਦਰ ਸਿੰਘ ਰਾਜਾ ਵੜਿੰਗ, ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਦੇ ਨਾਂ ਸ਼ਾਮਲ ਹਨ। ਹਰੀਸ਼ ਚੌਧਰੀ ਨੇ ਇਸ ਸਬੰਧੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਮੀਟਿੰਗ ਵੀ ਬੁਲਾਈ ਸੀ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸਿਰਫ਼ 18 ਸੀਟਾਂ ਹੀ ਜਿੱਤ ਸਕੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਰਾਰੀ ਹਾਰ ਤੋਂ ਬਾਅਦ ਨਵਜੋਤ ਸਿੱਧੂ ਨੂੰ ਅਸਤੀਫਾ ਦੇਣ ਲਈ ਕਿਹਾ ਸੀ।
ਪੰਜਾਬ ਕਾਂਗਰਸ 'ਚ ਹੋਵੇਗੀ ਵੱਡੀ ਤਬਦੀਲੀ, ਨਵੇਂ ਪ੍ਰਧਾਨ ਨੂੰ ਮਿਲੇਗੀ ਕਮਾਨ, ਵਿਧਾਨ ਸਭ 'ਚ 'ਆਪ' ਨੂੰ ਘੇਰਨ ਲਈ ਇਸ ਲੀਡਰ ਨੂੰ ਮਿਲ ਸਕਦੀ ਜ਼ਿੰਮੇਵਾਰੀ
abp sanjha
Updated at:
17 Mar 2022 11:23 AM (IST)
ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਪਾਰਟੀ ਅੰਦਰ ਨਵਾਂ ਸੂਬਾ ਪ੍ਰਧਾਨ ਚੁਣਨ ਦੀ ਕਵਾਇਦ ਤੇਜ਼ ਹੋ ਗਈ ਹੈ।
Congress
NEXT
PREV
Published at:
17 Mar 2022 11:22 AM (IST)
- - - - - - - - - Advertisement - - - - - - - - -