ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 1515 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 61527 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 69 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1808 ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਅੰਗ-ਸੰਗ: ਲਹਿੰਦੇ ਪੰਜਾਬ ਤੋਂ ਆਏ ਝੂੰਮਰ ਦਾ ਨਜ਼ਾਰਾ
ਸ਼ਨੀਵਾਰ ਨੂੰ 1515 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 254 ਮਰੀਜ਼ ਜਲੰਧਰ ਤੋਂ, 208 ਲੁਧਿਆਣਾ ਤੋਂ, 138 ਪਟਿਆਲਾ ਤੋਂ, ਅੰਮ੍ਰਿਤਸਰ 132, ਮੁਹਾਲੀ 146, ਬਠਿੰਡਾ 100, ਗੁਰਦਾਸਪੁਰ 113 ਅਤੇ ਹੁਸ਼ਿਆਰਪੁਰ ਤੋਂ 105 ਮਰੀਜ਼ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 12 ਮੌਤਾਂ ਲੁਧਿਆਣਾ 'ਚ ਹੋਈਆਂ ਹਨ।
ਇਹ ਵੀ ਪੜ੍ਹੋ: ਇਸ ਮਹੀਨੇ ਲਾਂਚ ਹੋਵੇਗਾ Royale Enfield ਦਾ ਇਹ ਨਵਾਂ ਮੋਟਰਸਾਈਕਲ, ਜਾਣੋ ਕੀ ਕੁਝ ਹੋਵੇਗਾ ਖਾਸ
ਇਸ ਤੋਂ ਇਲਾਵਾ 10 ਮੌਤਾਂ ਫਿਰੋਜ਼ਪੁਰ, ਅੰਮ੍ਰਿਤਸਰ -8, ਬਰਨਾਲਾ -2, ਬਠਿੰਡਾ -3,ਫਰੀਦਕੋਟ -2, ਗੁਰਦਾਸਪੁਰ -3, ਹੁਸ਼ਿਆਰਪੁਰ -2, ਜਲੰਧਰ -8, ਕਪੂਰਥਲਾ -1, ਮੋਗਾ -2, ਮੁਹਾਲੀ -3, ਐਸ.ਬੀ.ਐੱਸ ਨਗਰ -1, ਪਠਾਨਕੋਟ -3, ਪਟਿਆਲਾ -4, ਰੋਪੜ -3 ਅਤੇ ਸੰਗਰੂਰ 'ਚ 2 ਮੌਤਾਂ ਹੋਈਆਂ ਹਨ।ਅੱਜ ਕੁੱਲ੍ਹ1306 ਮਰੀਜ਼ ਸਿਹਤਯਾਬ ਵੀ ਹੋਏ ਹਨ।
ਸੂਬੇ 'ਚ ਕੁੱਲ 1168106 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 61527 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 43849 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 15870 ਲੋਕ ਐਕਟਿਵ ਮਰੀਜ਼ ਹਨ।ਪੰਜਾਬ ਅੰਦਰ 507 ਮਰੀਜ਼ ਆਕਸੀਜਨ ਸਪੋਰਟ ਤੇ ਹਨ ਜਦਕਿ 85 ਮਰੀਜ਼ ਵੈਂਟੀਲੇਟਰ ਤੇ ਹਨ।
ਇਹ ਵੀ ਪੜ੍ਹੋ: Farmer's Success Stoty: ਬਾਪ ਦੇ ਕੈਂਸਰ ਨਾਲ ਲੱਗਾ ਵੱਡਾ ਝਟਕਾ, ਫੇਰ ਸ਼ੁਰੂ ਕੀਤੀ ਨੈਚੂਰਲ ਖੇਤੀ, ਅੱਜ ਕਮਾ ਰਿਹਾ ਸਾਲਾਨਾ 27 ਲੱਖ