ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1513 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 39327 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 34 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 991 ਹੋ ਗਈ ਹੈ।


ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ

ਸ਼ੁਕਰਵਾਰ ਨੂੰ 1513 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 242 ਮਰੀਜ਼ ਲੁਧਿਆਣਾ ਤੋਂ, 201 ਪਟਿਆਲਾ ਤੋਂ, 169 ਜਲੰਧਰ ਤੋਂ, 143 ਮੁਹਾਲੀ ਤੋਂ ਅਤੇ 80 ਅੰਮ੍ਰਿਤਸਰ ਤੋਂ ਸਾਹਮਣੇ ਆਏ ਹਨ।ਅੱਜ ਅੰਮ੍ਰਿਤਸਰ -3, ਬਰਨਾਲਾ -1, ਫਰੀਦਕੋਟ -1, ਫਤਿਹਗੜ੍ਹ ਸਾਹਿਬ -1, ਫਿਰੋਜ਼ਪੁਰ -1, ਗੁਰਦਾਸਪੁਰ -1, ਜਲੰਧਰ -5, ਕਪੂਰਥਲਾ -4, ਲੁਧਿਆਣਾ -8, ਮਾਨਸਾ -1, ਮੋਗਾ -2, ਐਸ.ਏ.ਐਸ.ਨਗਰ ਮੁਹਾਲੀ-1 ਅਤੇ ਪਟਿਆਲਾ -5 ਲੋਕਾਂ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 856 ਮਰੀਜ਼ ਸਿਹਤਯਾਬ ਹੋਏ ਹਨ।

ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ

ਸੂਬੇ 'ਚ ਕੁੱਲ 863840 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 39327 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 23893 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 14443 ਲੋਕ ਐਕਟਿਵ ਮਰੀਜ਼ ਹਨ।



ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ