ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1293 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 44577 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 49 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1178 ਹੋ ਗਈ ਹੈ।


ਇਹ ਵੀ ਪੜ੍ਹੋ:Unlock 4: ਪਹਿਲੀ ਸਤੰਬਰ ਤੋਂ ਅਨਲੌਕ 4.0, ਕੀ ਖੁੱਲ੍ਹਣਗੇ ਸਕੂਲ-ਕਾਲਜ ਤੇ ਸਿਨੇਮਾ ਹਾਲ, ਜਾਣੋ ਆਪਣੇ ਸਵਾਲਾਂ ਦੇ ਜਵਾਬ?


ਮੰਗਲਵਾਰ ਨੂੰ 1293 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 175 ਮਰੀਜ਼ ਲੁਧਿਆਣਾ ਤੋਂ, 119 ਜਲੰਧਰ ਤੋਂ, 140 ਪਟਿਆਲਾ ਤੋਂ 154 ਮੁਹਾਲੀ ਤੋਂ ਅਤੇ 149 ਗੁਰਦਾਸਪੁਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 788 ਮਰੀਜ਼ ਸਿਹਤਯਾਬ ਵੀ ਹੋਏ ਹਨ।

ਅੱਜ ਅੰਮ੍ਰਿਤਸਰ -5, ਬਠਿੰਡਾ -1, ਫਰੀਦਕੋਟ -4, ਫਤਿਹਗੜ੍ਹ ਸਾਹਿਬ-2, ਗੁਰਦਾਸਪੁਰ -1, ਜਲੰਧਰ -4, ਲੁਧਿਆਣਾ -11, ਮਾਨਸਾ -1, ਮੋਗਾ -2, ਐਸ.ਏ.ਐਸ.ਨਗਰ -9, ਪਠਾਨਕੋਟ -1, ਪਟਿਆਲਾ -5 ਅਤੇ ਸੰਗਰੂਰ 3 ਮਰੀਜ਼ਾਂ ਦੀ ਮੌਤ ਹੋਈ ਹੈ।

ਸੂਬੇ 'ਚ ਕੁੱਲ 941939 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 44577 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 29145 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 14254 ਲੋਕ ਐਕਟਿਵ ਮਰੀਜ਼ ਹਨ।

ਇਹ ਵੀ ਪੜ੍ਹੋ:ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਤੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਕੋਰੋਨਾ