Punjab Law University Patiala reports 46 new corona cases campus becomes containment zone


Corona Update in Punjab: ਦੇਸ਼ 'ਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਪੰਜਾਬ ਦੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਵਿੱਚ 60 ਵਿਦਿਆਰਥੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਸ ਤੋਂ ਬਾਅਦ ਕੈਂਪਸ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ।


ਯੂਨੀਵਰਸਿਟੀ ਵਿੱਚ ਵੱਡੀ ਗਿਣਤੀ ਵਿੱਚ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ 10 ਮਈ ਤੱਕ ਹੋਸਟਲ ਖਾਲੀ ਕਰਨ ਲਈ ਕਿਹਾ ਹੈ, ਤਾਂ ਜੋ ਇਨਫੈਕਸ਼ਨ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਜਿਹੜੇ ਵਿਦਿਆਰਥੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ, ਉਨ੍ਹਾਂ ਵਿੱਚ ਹਲਕੇ ਲੱਛਣ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੱਖਰੇ ਬਲਾਕ ਵਿੱਚ ਕੁਆਰੰਟਿਨ ਕਰ ਦਿੱਤਾ ਗਿਆ ਹੈ।


Coronavirus Cases Today: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3 ਹਜ਼ਾਰ ਤੋਂ ਵੱਧ ਕੇਸ ਦਰਜ, 55 ਲੋਕਾਂ ਦੀ ਮੌਤ


ਹਾਸਲ ਜਾਣਕਾਰੀ ਮੁਤਾਬਕ ਯੂਨੀਵਰਸਿਟੀ 'ਚ ਪਿਛਲੇ ਚਾਰ ਦਿਨਾਂ 'ਚ ਕੋਰੋਨਾ ਦੇ ਇਹ ਮਾਮਲੇ ਸਾਹਮਣੇ ਆਏ ਹਨ। ਸਿਹਤ ਅਧਿਕਾਰੀਆਂ ਨੇ ਸਥਿਤੀ ਦੀ ਜਾਣਕਾਰੀ ਲੈਣ ਲਈ ਯੂਨੀਵਰਸਿਟੀ ਦਾ ਦੌਰਾ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਇਨਫੈਕਸ਼ਨ ਦੇ ਮਾਮਲੇ ਵਧ ਸਕਦੇ ਹਨ।


ਜ਼ਿਕਰਯੋਗ ਹੈ ਕਿ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਐਕਟਿਵ ਮਰੀਜ਼ਾਂ ਦੀ ਗਿਣਤੀ ਵੀ ਵਧ ਰਹੀ ਹੈ। ਕਈ ਸੂਬਿਆਂ ਵਿੱਚ ਕਾਲਜ-ਯੂਨੀਵਰਸਿਟੀ ਦੇ ਵਿਦਿਆਰਥੀ ਪੌਜ਼ੇਟਿਵ ਪਾਏ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ-19 ਦੇ 3,275 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂਕਿ 55 ਮਰੀਜ਼ਾਂ ਦੀ ਮੌਤ ਹੋ ਗਈ ਹੈ।


ਇਹ ਵੀ ਪੜ੍ਹੋ: Delhi-NCR Weather Forecast: ਦਿੱਲੀ-ਐਨਸੀਆਰ 'ਚ ਗਰਮੀ ਤੋਂ ਰਾਹਤ ਜਾਰੀ, ਜਾਣੋ ਅੱਜ ਮੌਸਮ ਦਾ ਪੂਰਾ ਹਾਲ