ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1693 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 36083 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 24 ਮੌਤਾਂ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 920 ਹੋ ਗਈ ਹੈ।


ਇਹ ਵੀ ਪੜ੍ਹੋ: First Day Flop Show:ਕੈਪਟਨ ਸਰਕਾਰ ਦਾ ਨਾਇਟ ਕਰਫਿਊ ਹੋਇਆ ਫੇਲ, ਵੇਖੋ ਤਸਵੀਰਾਂ


ਬੁੱਧਵਾਰ ਨੂੰ1693 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਵੱਧ 462 ਕੋਰੋਨਾ ਕੇਸ ਲੁਧਿਆਣਾ ਤੋਂ, 208 ਜਲੰਧਰ ਤੋਂ, 117 ਪਟਿਆਲਾ ਤੋਂ ਅਤੇ 114 ਕੇਸ ਮੁਹਾਲੀ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 941 ਮਰੀਜ਼ ਸਿਹਤਯਾਬ ਹੋਏ ਹਨ।

ਇਹ ਵੀ ਪੜ੍ਹੋ: UGC Final Year Exam SC Hearing: Final Year Exam 'ਤੇ SC 'ਚ ਸੁਣਵਾਈ, ਜਾਣੋ ਕੀ ਹੋਏਗਾ ਵਿਦਿਆਰਥੀਆਂ ਦਾ ਭਵਿੱਖ

ਸੂਬੇ 'ਚ ਕੁੱਲ 819657 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 36083 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 22703 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 12460 ਲੋਕ ਐਕਟਿਵ ਮਰੀਜ਼ ਹਨ।



ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ