ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1741 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 37824 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 37 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 957 ਹੋ ਗਈ ਹੈ।
ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ
ਵੀਰਵਾਰ ਨੂੰ 1741 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 398 ਕੇਸ ਲੁਧਿਆਣਾ ਤੋਂ, 242 ਜਲੰਧਰ ਤੋਂ, 169 ਮੁਹਾਲੀ ਤੋਂ, 148 ਬਠਿੰਡਾ ਤੋਂ ਅਤੇ 133 ਫਿਰੋਜ਼ਪੁਰ ਤੋਂ ਸਾਹਮਣੇ ਆਏ ਹਨ।ਅੱਜ ਸਭ ਤੋਂ 10 ਮੌਤਾਂ ਲੁਧਿਆਣਾ 'ਚ ਹੋਇਆਂ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ -2, ਗੁਰਦਾਸਪੁਰ -1, ਹੁਸ਼ਿਆਰਪੁਰ -2, ਜਲੰਧਰ -3, ਕਪੂਰਥਲਾ -1,ਐਸ.ਏ.ਐਸ.ਨਗਰ -5, ਮੁਕਤਸਰ -1, ਐਸ.ਬੀ.ਐਸ.ਨਗਰ -2, ਪਟਿਆਲਾ ਅਤੇ ਸੰਗਰੂਰ ਪੰਜ - ਪੰਜ ਲੋਕਾਂ ਦੀ ਜਾਨ ਗਈ ਹੈ।ਉਧਰ ਅੱਜ ਕੁੱਲ੍ਹ 334 ਮਰੀਜ਼ ਸਿਹਤਯਾਬ ਹੋਏ ਹਨ।
ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ
ਸੂਬੇ 'ਚ ਕੁੱਲ 839947 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 37824 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 23037 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 13830 ਲੋਕ ਐਕਟਿਵ ਮਰੀਜ਼ ਹਨ।
ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ
Punjab Corona Cases Update: ਪੰਜਾਬ 'ਚ ਅੱਜ 37 ਲੋਕਾਂ ਦੀ ਮੌਤ, 1741 ਨਵੇਂ ਕੋਰੋਨਾ ਕੇਸ
ਏਬੀਪੀ ਸਾਂਝਾ
Updated at:
20 Aug 2020 08:33 PM (IST)
Punjab COVID-19 Cases 20 August 2020: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1741 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 37824 ਹੋ ਗਈ ਹੈ।
- - - - - - - - - Advertisement - - - - - - - - -