ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 310 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10100 ਹੋ ਗਈ ਹੈ।ਅੱਜ ਕੋਰੋਨਾਵਾਇਰਸ ਨਾਲ 8 ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 254 ਹੋ ਗਈ ਹੈ।

ਐਤਵਾਰ ਨੂੰ 310 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਲੁਧਿਆਣਾ ਤੋਂ 76 ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 81 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਸੰਗਰੂਰ 6, ਐਸਏਐਸ ਨਗਰ 49, ਪਠਾਨਕੋਟ 8, ਫਤਿਹਗੜ੍ਹ ਸਾਹਿਬ 5, ਮੋਗਾ 5, ਮੁਕਤਸਰ 2, ਫਾਜ਼ਿਲਕਾ 4 ਅਤੇ ਮਾਨਸਾ ਤੋਂ ਵੀ 2ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ 'ਚ ਕੁੱਲ 459900 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 10100 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 6535 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 3311ਲੋਕ ਐਕਟਿਵ ਮਰੀਜ਼ ਹਨ।



ਇਹ ਵੀ ਪੜ੍ਹੋ:  ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ

ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ

ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ