ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾ ਕਾਰਨ ਲਾਗੂ ਪਾਬੰਦੀਆਂ ਦੀ ਮਿਆਦ 10 ਅਪ੍ਰੈਲ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਸਖ਼ਤੀ 31 ਮਾਰਚ ਤੱਕ ਸੀ, ਪਰ ਹੁਣ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਸੂਬਾ ਸਰਕਾਰ ਨੇ ਪਾਬੰਦੀਆਂ ਦੀ ਮਿਆਦ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ: Diljaan Death: ਨਹੀਂ ਰਹੇ ਪੰਜਾਬੀ ਗਾਇਕ ਦਿਲਜਾਨ, ਸੜਕ ਹਾਦਸੇ 'ਚ ਦਰਦਨਾਕ ਮੌਤ
ਇਸ ਦੌਰਾਨ ਸਾਰੇ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ। ਘਰੇਲੂ ਪ੍ਰੋਗਰਾਮਾਂ ਵਿੱਚ 100 ਤੇ ਆਉਟਡੋਰ ਪ੍ਰੋਗਰਾਮ ਵਿੱਚ ਲੋਕਾਂ ਦੀ ਗਿਣਤੀ 200 ਤੱਕ ਸੀਮਤ ਰਹੇਗੀ। ਇਸ ਦੌਰਾਨ 11 ਜ਼ਿਲ੍ਹਿਆਂ 'ਚ ਨਾਇਟ ਕਰਫਿਊ ਜਾਰੀ ਰਹੇਗਾ।
ਇਹ ਵੀ ਪੜ੍ਹੋ: Coronavirus India: ਦੇਸ਼ 'ਚ ਪਿਛਲੇ 24 ਘੰਟੇ 'ਚ 56,211 ਨਵੇਂ ਮਾਮਲੇ ਸਾਹਮਣੇ ਆਏ, 271 ਲੋਕਾਂ ਦੀ ਮੌਤ
ਇਸ ਦੌਰਾਨ ਜੇਲ੍ਹਾਂ ਵਿੱਚ ਕੈਦੀਆਂ ਦੇ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਭੀੜ ਵਾਲੀਆਂ ਥਾਵਾਂ 'ਤੇ ਮੋਬਾਈਲ ਟੀਕਾਕਰਨ ਦੇ ਆਦੇਸ਼। ਪਹਿਲਾਂ ਦੀ ਤਰ੍ਹਾਂ ਮਾਸਕ ਲਾਜ਼ਮੀ ਰਹੇਗਾ ਤੇ ਬਿਨ੍ਹਾਂ ਮਾਸਕ ਵਾਲਿਆਂ ਦਾ ਮੌਕੇ ਤੇ ਕੋਰੋਨਾ ਟੈਸਟ ਕੀਤਾ ਜਾਵੇਗਾ।
ਉਧਰ ਨਾਭਾ ਓਪਨ ਜੇਲ੍ਹ ਵਿੱਚ 40 ਔਰਤਾਂ ਦੇ ਕੋਵਿਡ ਪਾਜ਼ੇਟਿਵ ਪਾਏ ਜਾਣ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕੈਦੀਆਂ ਲਈ ਵੀ ਜੇਲ੍ਹਾਂ ਵਿੱਚ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਕੀਤੇ। ਸਥਿਤੀ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਟੈਸਟਿੰਗ ਦੀ ਗਿਣਤੀ ਵਧਾਉਣ ਤੇ ਭੀੜ-ਭਾੜ ਵਾਲੇ ਇਲਾਕਿਆਂ ਦੇ ਨਾਲ ਵਿਅਸਤ ਮਾਰਕੀਟ ਖੇਤਰਾਂ ਵਿੱਚ ਟੀਕਾਕਰਨ ਸ਼ੁਰੂ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰਨ ਲਈ ਕਿਹਾ। ਉਨ੍ਹਾਂ ਸਾਰੇ ਡੀ.ਸੀਜ਼ ਤੇ ਸਿਵਲ ਸਰਜਨਾਂ ਨੂੰ ਟੀਕਾਕਰਨ ਦੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਕਿਹਾ ਜਿੱਥੇ ਮੋਬਾਈਲ ਕੋਵਿਡ ਟੀਕਾਕਰਨ ਕੇਂਦਰ ਸਥਾਪਤ ਕੀਤੇ ਜਾ ਸਕਦੇ ਹਨ ਜਿਵੇਂ ਪੁਲਿਸ ਲਾਈਨਜ਼, ਕਾਲਜ ਤੇ ਯੂਨੀਵਰਸਿਟੀਆਂ, ਵੱਡੇ ਉਦਯੋਗਿਕ ਯੂਨਿਟ, ਬੱਸ ਅੱਡੇ, ਰੇਲਵੇ ਸਟੇਸ਼ਨ, ਪੀ.ਆਰ.ਟੀ.ਸੀ./ਪੰਜਾਬ ਰੋਡਵੇਜ਼ ਬੱਸ ਡਿਪੂ, ਬਾਜ਼ਾਰ ਆਦਿ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :