ਗਗਨਦੀਪ ਸ਼ਰਮਾ

ਅੰਮ੍ਰਿਤਸਰ: ਪੰਜਾਬ ਅੰਦਰ ਲਗਾਤਾਰ ਵਧਦੇ ਕੋਰੋਨਾ ਕੇਸਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਇੱਕ ਵਾਰ ਫੇਰ ਸਖ਼ਤ ਫੈਸਲਾ ਲੈਂਦਿਆ ਸੂਬੇ ਦੇ ਸਾਰੇ ਸ਼ਹਿਰਾਂ 'ਚ ਨਾਈਟ ਕਰਫਿਊ ਦਾ ਐਲਾਨ ਕਰ ਦਿੱਤਾ ਹੈ। ਇਸ ਤਹਿਤ ਅੱਜ ਸ਼ਾਮ 7 ਵਜੇ ਤੋਂ ਸੂਬੇ ਭਰ 'ਚ ਨਾਈਟ ਕਰਫਿਊ ਲਾਗੂ ਹੋ ਜਾਵੇਗਾ। ਇਸ ਦੇ ਨਾਲ ਹੀ ਵੀਕਐਂਡ ਲੌਕਡਾਊਨ ਦਾ ਵੀ ਐਲਾਨ ਕੀਤਾ ਗਿਆ ਹੈ।




ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਰਾਤ 9 ਵਜੇ ਤੋਂ ਨਾਈਟ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਸੀ ਪਰ ਹੁਣ ਪੰਜਾਬ ਸਰਕਾਰ ਨੇ ਹੋਰ ਸਖ਼ਤੀ ਕਰਦਿਆਂ ਇਸ ਨੂੰ ਸ਼ਾਮ 7 ਵਜੇ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਵਿਸ਼ਵ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਬਕਾਇਦਾ ਮੁਨਾਦੀ ਕਰਵਾਈ ਜਾ ਰਹੀ ਹੈ। ਪੁਲਿਸ ਦੇ ਮੁਲਾਜ਼ਮ ਅਨਾਉਂਸਮੈਂਟ ਕਰਕੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਨੂੰ ਅਪੀਲ ਕਰ ਰਹੇ ਹਨ ਕਿ ਸਮੂਹ ਦੁਕਾਨਦਾਰ 7 ਵਜੇ ਆਪਣੀਆਂ ਦੁਕਾਨਾਂ ਬੰਦ ਕਰਕੇ ਘਰਾਂ ਨੂੰ ਚਲੇ ਜਾਣ।


ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ


ਇਸ ਤੋਂ ਇਲਾਵਾ ਸੂਬਾ ਸਰਕਾਰ ਨੇ 50 ਫ਼ੀਸਦੀ ਦੁਕਾਨਾਂ ਖੋਲ੍ਹਣ ਦੇ ਵੀ ਹੁਕਮ ਜਾਰੀ ਕੀਤੇ ਸੀ ਜਿਸ ਬਾਰੇ ਹਾਲੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਫ਼ੈਸਲਾ ਨਹੀਂ ਲਿਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਦੇ ਫੈਸਲੇ ਤੋਂ ਬਾਅਦ ਪਲਾਨਿੰਗ ਨਾਲ ਪਹਿਲਾਂ ਵਾਂਗ ਬਾਜ਼ਾਰਾਂ ਨੂੰ ਗਰੂਮਿੰਗ ਸਿਸਟਮ ਵਿੱਚ ਵੰਡ ਦਿੱਤਾ ਜਾਵੇਗਾ ਤੇ ਦਿਨ ਵਾਰ ਦੁਕਾਨਾਂ ਖੁੱਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ।


ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ


ਉਧਰ, ਅੰਮ੍ਰਿਤਸਰ ਦੇ ਦੁਕਾਨਦਾਰ ਸਰਕਾਰ ਦੇ ਇਸ ਫੈਸਲੇ ਤੋਂ ਸਹਿਮਤ ਘੱਟ ਤੇ ਅਸਹਿਮਤ ਜ਼ਿਆਦਾ ਹਨ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਤਾਂ ਜਾਰੀ ਕਰ ਦਿੱਤੇ ਗਏ ਹਨ ਪਰ ਦੁਕਾਨਦਾਰਾਂ ਦੀ ਬਾਂਹ ਨਹੀਂ ਫੜੀ ਜਾ ਰਹੀ। ਲੌਕਡਾਊਨ ਕਾਰਨ ਪਹਿਲਾਂ ਹੀ ਕੰਮਾਂ ਦਾ ਕਾਫੀ ਨੁਕਸਾਨ ਹੋ ਚੁੱਕਾ ਹੈ। ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਹੁਣ ਦੁਬਾਰਾ ਕਾਰੋਬਾਰ ਪਟੜੀ ਤੇ ਆਉਣ ਲੱਗੇ ਹਨ ਤਾਂ ਸਰਕਾਰ ਵੱਲੋਂ ਅਜਿਹੇ ਵਿੱਚ ਸ਼ਾਮ 7 ਵਜੇ ਤੋਂ ਕਰਫ਼ਿਊ ਲਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।


ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ