ਹੋਸ਼ਿਆਰਪੁਰ: ਪੰਜਾਬ ਵਿਚ ਸਰਕਾਰ ਦੇ ਹੁਕਮਾਂ ਤੋਂ ਬਾਅਦ ਸਕੂਲ (Punjab School Open) ਖੁੱਲਿਆ ਅਜੇ ਕੁਝ ਹੀ ਦਿਨ ਹੋਏ ਹਨ ਅਤੇ ਸਕੂਲਾਂ ਚੋਂ ਵਿਦਿਆਰਥੀ ਕੋਰੋਨਾ (Student Corona Positive) ਦੀ ਲਪੇਟ ਵਿਚ ਆਉਣੇ ਸ਼ੁਰੂ ਹੋ ਗਏ ਹਨ। ਤਾਜ਼ਾ ਮਾਮਲੇ 'ਚ ਟਾਂਡਾ ਦੇ ਜਾਜਾ ਪਿੰਡ ਵਿਚ ਸਰਕਾਰੀ ਹਾਈ ਸਕੂਲ (Government School) 'ਚੋਂ ਬੱਚੇ ਕੋਰੋਨਾ ਦੀ ਚਪੇਟ ਵਿਚ ਆ ਗਏ ਹਨ।


ਹਾਸਲ ਜਾਣਕਾਰੀ ਮੁਤਾਬਕ ਜਾਜਾ ਦੇ ਸਰਕਾਰੀ ਹਾਈ ਸਕੂਲ ਵਿਚੋਂ ਕਰੀਬ 6 ਵਿਦਿਆਰਥੀਆਂ ਦੇ ਕੋਰੋਨਾ ਪੌਜ਼ੇਟਿਵ ਆਉਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਜਾਜਾ ਦੇ ਸਰਕਾਰੀ ਹਾਈ ਸਕੂਲ ਵਿੱਚ ਅੱਜ ਸਰਕਾਰੀ ਹਸਪਤਾਲ ਦੀ ਟੀਮ ਵੱਲੋਂ ਕੀਤੇ ਗਏ ਕੋਰੋਨਾ ਟੈਸਟਾਂ ਦੌਰਾਨ 6 ਵਿਦਿਆਰਥੀਆਂ ਦੇ ਟੈਸਟ ਪਾਜ਼ੇਟਿਵ ਆਉਣ ਕਾਰਨ ਬੱਚਿਆਂ ਨੂੰ ਲੈ ਕੇ ਫਿਕਰ ਵੱਧ ਗਈ ਹੈ।


ਐਸਐਮਓ ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਦੇ ਡਾਕਟਰ ਰਵੀ ਕੁਮਾਰ, ਡਾਕਟਰ ਸਰੋਜ, ਚਰਨਜੀਤ ਕੌਰ ਰਜਿੰਦਰ ਸਿੰਘ ਦੀ ਟੀਮ ਨੇ ਸਕੂਲ ਦੇ ਸਟਾਫ਼ ਮੈਂਬਰਾਂ ਅਤੇ 74 ਵਿਦਿਆਰਥੀਆਂ ਦੇ ਰੇਪਿਡ ਟੈਸਟਾਂ ਚੋਂ 6 ਬੱਚਿਆਂ ਦਾ ਟੈਸਟ ਪੌਜ਼ੇਟਿਵ ਨਿਕਲਿਆ। ਸਰਕਾਰੀ ਹਸਪਤਾਲ ਦੀ ਟੀਮ ਨੇ ਦੱਸਿਆ ਕਿ ਅਜੇ ਛੇਵੀਂ ਕਲਾਸ ਦੇ ਵਿਦਿਆਰਥੀਆਂ ਦੇ ਵੀ ਟੈਸਟ ਹੋਣੇ ਬਾਕੀ ਹਨ। ਪਿਛਲੇ ਕਈ ਦਿਨਾਂ ਤੋਂ ਕੋਈ ਵੀ ਪੌਜ਼ੇਟਿਵ ਮਰੀਜ਼ ਸਾਹਮਣੇ ਹਨ।


ਦੱਸ ਦਈਏ ਕਿ ਬੀਤੇ ਦਿਨੀਂ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਵਿੱਚ 20 ਵਿਦਿਆਰਥੀਆਂ ਦੇ ਕੋਰੋਨਾ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ। ਸਰਕਾਰ ਵੱਲੋਂ ਸਾਰੇ ਸਕੂਲ 26 ਜੁਲਾਈ ਤੋਂ ਖੋਲ੍ਹੇ ਗਏ ਹਨ। ਇਸ ਤੋਂ ਬਾਅਦ ਮੁੱਖ ਸਕੱਤਰ ਪੰਜਾਬ ਵੱਲੋਂ ਸਕੂਲਾਂ ਵਿੱਚ ਰੋਜ਼ਾਨਾ ਟੈਸਟ ਕਰਵਾਉਣ ਦੀ ਗੱਲ ਕਹੀ ਗਈ ਹੈ।


ਇਹ ਵੀ ਪੜ੍ਹੋ: Prakash Raj Accident: ਦਿੱਗਜ਼ ਬਾਲੀਵੁੱਡ ਐਕਟਰ ਪ੍ਰਕਾਸ਼ ਰਾਜ ਹਾਦਸੇ ਦਾ ਸ਼ਿਕਾਰ, ਹੈਦਰਾਬਾਦ 'ਚ ਹੋਵੇਗੀ ਸਰਜਰੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904