ਚੰਡੀਗੜ੍ਹ: ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਕਾਰਨ 44 ਮੌਤਾਂ ਦਰਜ ਹੋਈਆਂ ਹਨ।ਇਸ ਸਾਲ ਸੰਕਰਮਣ ਨਾਲ ਮਰਨ ਵਾਲੇ ਲੋਕਾਂ ਦੀ ਇਹ ਸਭ ਦੀ ਵੱਡੀ ਗਿਣਤੀ ਹੈ।ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 10 ਲੋਕਾਂ ਦੀ ਲਾਗ ਕਾਰਨ ਜਾਨ ਗਈ ਹੈ।ਇਸ ਦੇ ਨਾਲ ਹੀ ਸੂਬੇ ਅੰਦਰ ਐਤਵਾਰ ਨੂੰ 2669 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਇਸ ਵਕਤ ਪੰਜਾਬ ਅੰਦਰ 18257 ਐਕਟਿਵ ਕੇਸ ਹਨ।


ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ


ਸੂਬੇ ਅੰਦਰ ਐਤਵਾਰ ਨੂੰ ਅੰਮ੍ਰਿਤਸਰ -5, ਗੁਰਦਾਸਪੁਰ -7, ਹੁਸ਼ਿਆਰਪੁਰ -10, ਜਲੰਧਰ -6, ਲੁਧਿਆਣਾ -8, ਫਿਰੋਜ਼ਪੁਰ, ਕਪੂਰਥਲਾ, ਸੰਗਰੂਰ, ਪਠਾਨਕੋਟ, ਪਟਿਆਲਾ, ਐਸ.ਏ.ਐਸ.
ਨਗਰ ਵਿੱਚ 1-1 ਮੌਤ ਅਤੇ ਤਰਨ ਤਾਰਨ ਵਿੱਚ ਦੋ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ।


ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 43846 ਨਵੇਂ ਕੇਸ ਹੋਏ ਹਨ। ਇਸ ਦੇ ਨਾਲ, ਭਾਰਤ ਵਿੱਚ ਕੋਰੋਨਾ ਸੰਕਰਮਿਤ ਲੋਕਾਂ ਦੀ ਗਿਣਤੀ 1,15,99,130 ​​ਹੋ ਗਈ ਹੈ। ਉਸੇ ਸਮੇਂ, ਭਾਰਤ ਵਿੱਚ ਕੋਰੋਨਾ ਦੇ 3,09,087 ਐਕਟਿਵ ਕੇਸ ਹਨ, ਯਾਨੀ ਉਹ ਲੋਕ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ


ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿੱਚ ਕੁਝ ਰਾਜ ਅਜਿਹੇ ਹਨ, ਜਿਥੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਹ ਰਾਜ ਮਹਾਰਾਸ਼ਟਰ, ਤਾਮਿਲਨਾਡੂ, ਪੰਜਾਬ, ਮੱਧ ਪ੍ਰਦੇਸ਼, ਦਿੱਲੀ, ਕਰਨਾਟਕ, ਗੁਜਰਾਤ ਅਤੇ ਹਰਿਆਣਾ ਹਨ। ਇਸ ਦੇ ਨਾਲ ਹੀ, ਇਨ੍ਹਾਂ ਰਾਜਾਂ ਵਿੱਚ ਕੁਝ ਅਜਿਹੇ ਜ਼ਿਲ੍ਹੇ ਹਨ, ਜਿਥੇ ਕੋਰੋਨਾ ਦੇ ਮਾਮਲੇ ਵਧੇ ਹਨ ਅਤੇ ਐਕਟਿਵ ਮਾਮਲੇ ਵੀ ਵਧੇਰੇ ਹਨ।


 


ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ