ਚੰਡੀਗੜ੍ਹ: ਕੋਰੋਨਾ ਨੂੰ ਲੈ ਕੇ ਸਰਕਾਰ ਦੀਆਂ ਨਵੀਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਨ੍ਹਾਂ ਗਾਈਡਲਾਈਨਜ਼ ਤਹਿਤ ਪੰਜਾਬ ਸਰਕਾਰ ਨੇ ਕਈ ਥਾਵਾਂ 'ਤੇ ਵੈਕਸੀਨ ਲਾਜ਼ਮੀ ਕੀਤੀ ਹੈ। ਦੱਸ ਦਈਏ ਕਿ ਸਰਕਾਰ ਵਲੋਂ ਜਾਰੀ ਨਵੀਂ ਹਦਾਇਤਾਂ 'ਚ ਸਬਜ਼ੀ ਮੰਡੀ, ਪਬਲਿਕ ਟਰਾਂਸਪੋਰਟ, ਪਾਰਕ ਅਤੇ ਧਾਰਮਿਕ ਸਥਾਨਾਂ, ਮਾਲ, ਸਿਨੇਮਾ ਹਾਲ, ਜਿੰਮ ਅਤੇ ਹੋਟਲ, ਪ੍ਰਾਈਵੇਟ ਅਦਾਰਿਆਂ ਵਿੱਚ ਵੈਕਸੀਨ ਲਗਾਉਣੀ ਲਾਜ਼ਮੀ ਕੀਤੀ ਗਈ ਹੈ।
ਪੰਜਾਬ ਵਿੱਚ ਕੋਵਿਡ-19 ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਹੋਇਆ ਹੈ, ਉਨ੍ਹਾਂ ਨੂੰ ਵਧੇਰੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਜਿਨ੍ਹਾਂ ਵਿਅਕਤੀ ਨੇ ਅਜੇ ਤੱਕ ਕੋਵਿਡ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਨਹੀਂ ਲਈਆਂ ਹਨ, ਉਨ੍ਹਾਂ ਨੂੰ ਆਪਣੇ ਨਿਵਾਸ ਸਥਾਨਾਂ 'ਤੇ ਹੀ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਜਨਤਕ ਸਥਾਨ/ਬਾਜ਼ਾਰ/ਫੰਕਸ਼ਨ/ਜਨਤਕ ਆਵਾਜਾਈ/ਧਾਰਮਿਕ ਸਥਾਨਾਂ ਆਦਿ 'ਤੇ ਨਹੀਂ ਜਾਣਾ ਚਾਹੀਦਾ।
ਪੰਜਾਬ ਵਿੱਚ ਚੋਣ ਰੈਲੀਆਂ ਰਾਹੀਂ ਕੋਰੋਨਾ ਫੈਲਣ ਦੇ ਡਰ ਦੇ ਮੱਦੇਨਜ਼ਰ ਸਰਕਾਰ ਨੇ ਸਖ਼ਤੀ ਵਧਾ ਦਿੱਤੀ ਹੈ। ਸ਼ਨੀਵਾਰ ਨੂੰ ਜਾਰੀ ਹੁਕਮਾਂ 'ਚ ਇਨਡੋਰ 'ਚ 50 ਤੋਂ ਵੱਧ ਅਤੇ ਆਊਟਡੋਰ 'ਚ 100 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਬਾਹਰੀ ਗਿਣਤੀ ਦੀ ਵੱਧ ਤੋਂ ਵੱਧ ਗਿਣਤੀ 100 ਹੋਵੇਗੀ ਅਤੇ ਭੀੜ ਸਬੰਧਤ ਥਾਂ ਦੀ ਸਮਰੱਥਾ ਦੇ 50% ਤੋਂ ਵੱਧ ਇਕੱਠੀ ਨਹੀਂ ਕਰ ਸਕੇਗੀ।
ਗ੍ਰਹਿ ਸਕੱਤਰ ਅਨੁਰਾਗ ਵਰਮਾ ਨੇ ਸਾਰੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਦਾ ਨਾਈਟ ਕਰਫਿਊ ਵਧਾ ਕੇ 25 ਜਨਵਰੀ ਤੱਕ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਕੋਰੋਨਾ ਦੇ ਨਵੇਂ ਕੇਸਾਂ ਅਤੇ ਮੌਤਾਂ ਦੀ ਗਿਣਤੀ ਫਿਰ ਤੋਂ ਵੱਧਣੀ ਸ਼ੁਰੂ ਹੋ ਗਈ ਹੈ।ਮੈਡੀਕਲ ਬੁਲੇਟਿਨ ਦੇ ਅਨੁਸਾਰ, ਪੰਜਾਬ ਵਿੱਚ ਸ਼ੁੱਕਰਵਾਰ ਨੂੰ 7,642 ਨਵੇਂ ਕੇਸਾਂ ਦੇ ਨਾਲ ਕੋਰੋਨਾ ਵਾਇਰਸ ਦੀ ਗਿਣਤੀ ਵੱਧ ਕੇ 6,49,736 ਹੋ ਗਈ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 16,731 ਹੋ ਗਈ ਕਿਉਂਕਿ 21 ਹੋਰ ਲੋਕ ਵਾਇਰਲ ਇਨਫੈਕਸ਼ਨ ਨਾਲ ਦਮ ਤੋੜ ਗਏ।
ਇਹ ਵੀ ਪੜ੍ਹੋ: Assembly Election: ਚੋਣ ਰੈਲੀਆਂ, ਰੋਡ ਸ਼ੋਅ 'ਤੇ ਪਾਬੰਦੀ 22 ਜਨਵਰੀ ਤੱਕ ਵਧੀ, ਕਮਿਸ਼ਨ ਨੇ ਜਾਰੀ ਕੀਤਾ ਨਵਾਂ ਹੁਕਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin