ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1077 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 29013 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 25 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 731 ਹੋਈ।


ਸ਼ੁਕਰਵਾਰ ਨੂੰ 1077 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 296 ਮਰੀਜ਼ ਲੁਧਿਆਣਾ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 489 ਮਰੀਜ਼ ਸਿਹਤਯਾਬ ਹੋਏ ਹਨ।ਸੂਬੇ 'ਚ ਕੁੱਲ 741834 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 29013 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 18328 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 9954 ਲੋਕ ਐਕਟਿਵ ਮਰੀਜ਼ ਹਨ।