ਚੰਡੀਗੜ੍ਹ: ਪੰਜਾਬ 'ਚ ਕੋਰਨਾ ਵਾਇਰਸ ਦੇ ਨਵੇਂ ਕੇਸ ਸਾਹਮਣੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਤਹਿਤ ਐਤਵਾਰ ਸੂਬੇ 'ਚ 5,094 ਨਵੇਂ ਕੇਸ ਸਾਹਮਣੇ ਆਏ। ਇਸ ਦੌਰਾਨ 8,527 ਲੋਕ ਕੋਰੋਨਾ ਤੋਂ ਠੀਕ ਹੋਏ ਤੇ ਇਕੱਲੇ ਐਤਵਾਰ 172 ਮੌਤਾਂ ਕੋਰੋਨਾ ਵਾਇਰਸ ਕਾਰਨ ਹੋਈਆਂ।
ਪੰਜਾਬ 'ਚ ਹੁਣ ਤਕ ਪੌਜ਼ੇਟਿਵ ਕੇਸਾਂ ਦਾ ਕੁੱਲ ਅੰਕੜਾ 5,38,994 ਹੋ ਗਿਆ ਹੈ ਤੇ ਮੌਜੂਦਾ ਸਮੇਂ ਐਕਟਿਵ ਕੇਸ 57,505 ਹਨ। ਹੁਣ ਤਕ 13,281 ਲੋਕ ਕੋਰੋਨਾ ਕਾਰਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਸੂਬੇ 'ਚ 7154 ਲੋਕ ਆਕਸੀਜਨ ਸਪੋਰਟ 'ਤੇ ਹਨ। ਇਨ੍ਹਾਂ 'ਚੋਂ 386 ਦੀ ਹਾਲਤ ਗੰਭੀਰ ਹੈ ਤੇ ਉਹ ਵੈਂਟੀਲੇਟਰ 'ਤੇ ਹਨ।
ਇਹ ਵੀ ਪੜ੍ਹੋ: ਦੁੱਧ ਦੀਆਂ ਨਹਿਰਾਂ ਵਹਾਉਣ ਵਾਲੀਆਂ ਕਿਹੜੀਆਂ ਮੱਝਾਂ ? ਭਾਰਤ 'ਚ ਮੱਝਾਂ ਦੀਆਂ ਮੁੱਖ ਨਸਲਾਂ
ਇਹ ਵੀ ਪੜ੍ਹੋ: ਕੋਰੋਨਾਵਾਇਰਸ ਦੀ ਦੂਜੀ ਲਹਿਰ ਬਾਰੇ ਆਈਐਮਐਫ ਦੀ ਰਿਪੋਰਟ ਨੇ ਉਡਾਏ ਹੋਸ਼, ਸਭ ਤੋਂ ਬੁਰੀ ਸਥਿਤੀ ਦੇਖਣੀ ਅਜੇ ਬਾਕੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin