ਦੇਸ਼ ਦੇ ਨਾਲ-ਨਾਲ ਪੰਜਾਬ ‘ਚ ਵੀ ਕੋਰੋਨਾ ਵਾਇਰਸ ਦੀ ਦੂਜੀ ਰਫ਼ਤਾਰ ਮੱਠੀ ਪੈ ਗਈ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਵੀਰਵਾਰ ਪੰਜਾਬ ‘ਚ 726 ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਏ। ਇਸ ਦੌਰਾਨ 32 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਖਾਸ ਗੱਲ ਇਹ ਰਹੀ ਕਿ ਵੀਰਵਾਰ 1255 ਲੋਕ ਕੋਰੋਨਾ ਤੋਂ ਠੀਕ ਹੋਕੇ ਘਰਾਂ ਨੂੰ ਪਰਤੇ।
ਪੰਜਾਬ ‘ਚ ਮੌਜੂਦਾ ਸਮੇਂ 9479 ਕੇਸ ਐਕਟਿਵ ਹਨ ਯਾਨੀ ਕਿ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੂਬੇ ‘ਚ ਹੁਣ ਤਕ ਕੁੱਲ 15,738 ਲੋਕਾਂ ਦੀ ਮੌਤ ਹੋਈ ਹੈ। ਪੰਜਾਬ ‘ਚ ਇਸ ਸਮੇਂ 2117 ਲੋਕ ਆਕਸੀਜਨ ਸਪੋਰਟ ‘ਤੇ ਹਨ। ਜਦਕਿ 164 ਲੋਕਾਂ ਦੀ ਹਾਲਤ ਗੰਭੀਰ ਬਣੀ ਹੈ ਤੇ ਵੈਂਟੀਲੇਟਰ ਸਪੋਰਟ ‘ਤੇ ਹਨ।