ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਨਾਲ ਹਾਲਾਤ ਦਿਨ-ਬ-ਦਿਨ ਗੰਭੀਰ ਹੋ ਰਹੇ ਹਨ। ਸ਼ਨੀਵਾਰ ਸੂਬੇ 'ਚ 353 ਨਵੇਂ ਕੇਸ ਸਾਹਮਣੇ ਆਏ ਜਦਕਿ ਕੋਰੋਨਾ ਵਾਇਰਸ ਨਾਲ 10 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਪੀੜਤਾਂ ਦਾ ਕੁੱਲ ਅੰਕੜਾ 10,0,05 ਹੋ ਗਿਆ ਹੈ।


ਉਧਰ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਤੋਂ ਬਾਅਦ ਹੁਣ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੇ ਤਰਨ ਤਾਰਨ ਦੇ ਵਿਧਾਇਕ ਧਰਮਵੀਰ ਅਗਨੀਹੋਤਰੀ ਦੀ ਰਿਪੋਰਟ ਵੀ ਪੌਜ਼ੇਟਿਵ ਆਈ ਹੈ। ਸਿਆਸੀ ਲੀਡਰਾਂ ਦੇ ਕੋਰੋਨਾ ਪੌਜ਼ੇਟਿਵ ਹੋਣ ਮਗਰੋਂ ਸਿਆਸਤਦਾਨਾਂ 'ਚ ਦਹਿਸ਼ਤ ਹੈ ਕਿਉਂਕਿ ਪਾਬੰਦੀਆਂ ਦੇ ਬਵਾਜੂਦ ਪਿਛਲੇ ਦਿਨੀਂ ਉਹ ਜਨਤਕ ਇਕੱਠਾਂ ਵਿੱਚ ਸ਼ਾਮਲ ਹੁੰਦੇ ਰਹੇ ਹਨ।


ਸਾਵਧਾਨ! ਭਾਰਤ 'ਚ ਕੋਰੋਨਾ ਨਾਲ ਹਾਲਾਤ ਗੰਭੀਰ, ਕਮਿਊਨਿਟੀ ਸਪ੍ਰੈੱਡ ਦੀ ਸ਼ੁਰੂਆਤ


ਬੇਸ਼ੱਕ ਪੰਜਾਬ ਦੀ ਹਾਲਤ ਦੂਜੇ ਸੂਬਿਆਂ ਨਾਲੋਂ ਬਿਹਤਰ ਹੈ ਪਰ ਇਕੱਲੇ ਜੁਲਾਈ ਮਹੀਨੇ 4,341 ਲੋਕ ਕੋਰੋਨਾ ਤੋਂ ਪ੍ਰਭਾਵਿਤ ਹੋਏ ਹਨ। ਇਸ ਸਮੇਂ ਦੌਰਾਨ 102 ਮੌਤਾਂ ਹੋਈਆਂ ਹਨ। ਤਾਜ਼ਾ ਹਾਲਾਤ ਨੂੰ ਵੇਖਦਿਆਂ ਸਰਕਾਰ ਦੇ ਫਿਕਰ ਵਧ ਗਏ ਹਨ। ਸੂਬੇ 'ਚ ਸ਼ਨੀਵਾਰ 10 ਨਵੀਆਂ ਮੌਤਾਂ ਹੋਣ ਨਾਲ ਕੁੱਲ ਅੰਕੜਾ 251 'ਤੇ ਪਹੁੰਚ ਗਿਆ ਹੈ।


ਬਾਰਸ਼ ਨੇ ਮਚਾਈ ਤਬਾਹੀ, ਸਵਾਰੀਆਂ ਨਾਲ ਭਰੀ ਬੱਸ ਡੁੱਬੀ, ਪੌੜੀ ਲਾ ਕੇ ਕੱਢੇ ਯਾਤਰੀ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ