ਪਟਿਆਲਾ: ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ।ਪਟਿਆਲਾ 'ਚ ਅੱਜ 15 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 6 ਰਾਜਪੁਰਾ ਦੇ ਹਨ। ਪਟਿਆਲਾ 'ਚ ਪਹਿਲਾਂ ਮਰੀਜ਼ਾਂ ਦੀ ਗਿਣਤੀ 11 ਸੀ ਅਤੇ 15 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 26 ਹੋ ਗਈ ਹੈ। ਡੀਸੀ ਪਟਿਆਲਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਅੱਜ ਸੂਬੇ ਭਰ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 234 ਹੋ ਗਈ ਹੈ। ਪਟਿਆਲਾ 'ਚ ਸਾਹਮਣੇ ਆਏ ਨਵੇਂ ਮਾਮਲੇ ਪਹਿਲਾਂ ਤੋਂ ਕੋਰੋਨਾ ਪੌਜ਼ੇਟਿਵ ਮਰੀਜ਼ ਦੇ ਸੰਪਰਕ ਵਿੱਚੋਂ ਹਨ।ਇਨ੍ਹਾਂ ਸਾਰੇ ਮਰੀਜ਼ਾਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਨੇ ਇਨ੍ਹਾਂ ਲੋਕਾਂ ਨਾਲ ਸਬੰਧਤ ਸਾਰੇ ਇਲਾਕੇ ਸੀਲ ਕਰ ਦਿੱਤੇ ਹਨ। ਪੰਜਾਬ 'ਚ ਕੋਰੋਨਾਵਾਇਰਸ ਨਾਲ ਜੋੜੀਆਂ ਹੋਰ ਅਪਡੇਸਟ ਲਈ ਜੁੜੇ ਰਹੋ ਏਬੀਪੀ ਸਾਂਝਾ ਦੇ ਨਾਲ...