ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ (Punjab) ਅੰਦਰ ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ।ਪਿੱਛਲੇ 24 ਘੰਟਿਆਂ ਵਿੱਚ 157 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ।ਜਦਕਿ 6,798 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ (Active Corona Cases in Punjab) ਦੀ ਗਿਣਤੀ 60,709 ਹੋ ਗਈ ਹੈ।
ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 9472 ਹੋ ਗਈ ਹੈ।7845 ਮਰੀਜ ਆਕਸੀਜਨ ਸਪੋਰਟ ਤੇ ਹਨ ਜਦਕਿ 213 ਮਰੀਜ਼ ਵੈਂਟੀਲੇਟਰ ਤੇ ਹਨ।ਚੰਗੀ ਗੱਲ ਇਹ ਹੈ ਕਿ 321861 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ।
ਪਿੱਛਲੇ 24 ਘੰਟਿਆ ਦੌਰਾਨ ਅੰਮ੍ਰਿਤਸਰ -13, ਬਰਨਾਲਾ -3, ਬਠਿੰਡਾ -13, ਫਰੀਦਕੋਟ -4, ਫਾਜ਼ਿਲਕਾ -8, ਫਿਰੋਜ਼ਪੁਰ -1, ਫਤਿਹਗੜ੍ਹ ਸਾਹਿਬ -2, ਗੁਰਦਾਸਪੁਰ -4, ਹੁਸ਼ਿਆਰਪੁਰ -9, ਜਲੰਧਰ -7, ਲੁਧਿਆਣਾ -21, ਕਪੂਰਥਲਾ -5, ਮਾਨਸਾ -2, ਮੋਗਾ 1, ਐਸ.ਏ.ਐਸ.ਨਗਰ -12, ਮੁਕਤਸਰ -8, ਪਠਾਨਕੋਟ -11, ਪਟਿਆਲਾ -10, ਸੰਗਰੂਰ -16, ਐਸਬੀਐਸ ਨਗਰ -2 ਅਤੇ ਤਰਨਤਾਰਨ- 5 ਲੋਕਾਂ ਦੀ ਮੌਤ ਹੋਈ ਹੈ।ਲੁਧਿਆਣਾ ਵਿੱਚ ਸਭ ਤੋਂ ਵੱਧ 21 ਮੌਤਾਂ ਦਰਜ ਹੋਈਆਂ ਹਨ।
ਪੰਜਾਬ ਵਿੱਚ ਹੁਣ ਤੱਕ 7377560 ਸੈਂਪਲ ਲਏ ਗਏ ਹਨ।ਅੱਜ 36792 ਨਮੁਨੇ ਲਏ ਗਏ। ਪੰਜਾਬ ਵਿੱਚ ਕੁੱਲ੍ਹ ਪੌਜ਼ੇਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 392042 ਹੋ ਗਈ ਹੈ।ਭਾਰਤ ’ਚ ਕੋਰੋਨਾ ਦੇ ਮਾਮਲੇ ਕਾਫ਼ੀ ਤੇਜ਼ੀ ਨਾਲ ਵਧ ਰਹੇ ਹਨ।ਪੰਜਾਬ 'ਚ ਵੀ ਕੋਰੋਨਾ ਖਤਰਨਾਕ ਰੂਪ ਧਾਰ ਰਿਹਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਇਨ੍ਹਾਂ ਹਲਾਤਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਖ਼ਤੀ ਕਰ ਦਿੱਤੀ ਹੈ ਅਤੇ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ।ਇਹ ਪਾਬੰਦੀਆਂ 15 ਮਈ ਤੱਕ ਜਾਰੀ ਰਹਿਣਗੀਆਂ।ਕੈਪਟਨ ਅਮਰਿੰਦਰ ਸਿੰਘ ਲੌਕਡਾਊਨ ਦੇ ਪੱਖ ਵਿੱਚ ਨਹੀਂ ਹਨ ਪਰ ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਹਲਾਤ ਨਹੀਂ ਸੁਧਰੇ ਤਾਂ ਉਹ ਪੰਜਾਬ ਵਿੱਚ ਵੀ ਮੁਕੰਮਲ ਲੌਕਡਾਊਨ ਲਾਉਣ ਲਈ ਮਜ਼ਬੂਰ ਹੋ ਜਾਣਗੇ।