ਅੰਮ੍ਰਿਤਸਰ 'ਚ ਅੱਜ 63 ਹੋਰ ਸ਼ਰਧਾਲੂ ਮਿਲੇ ਕੋਰੋਨਾਵਾਇਰਸ ਨਾਲ ਸੰਕਰਮਿਤ, ਤਿੰਨ ਦਿਨਾਂ 'ਚ 199 ਸ਼ਰਧਾਲੂ ਪੌਜ਼ੇਟਿਵ
ਏਬੀਪੀ ਸਾਂਝਾ | 02 May 2020 06:47 PM (IST)
ਸੱਚਖੰਡ ਸ੍ਰੀ ਨਾਂਦੇੜ ਸਾਹਿਬ ਤੋਂ ਪਰਤਣ ਵਾਲੇ ਸ਼ਰਧਾਲੂਆਂ 'ਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ।
ਅੰਮ੍ਰਿਤਸਰ: ਸੱਚਖੰਡ ਸ੍ਰੀ ਨਾਂਦੇੜ ਸਾਹਿਬ ਤੋਂ ਪਰਤਣ ਵਾਲੇ ਸ਼ਰਧਾਲੂਆਂ 'ਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਜ਼ਿਲ੍ਹਾ ਅੰਮ੍ਰਿਤਸਰ 'ਚ 63 ਸ਼ਰਧਾਲੂ ਕੋਰੋਨਾਵਾਇਰਸ ਪੌਜ਼ੇਟਿਵ ਪਾਏ ਗਏ ਹਨ।ਇਸ ਨਾਲ ਸੂਬੇ 'ਚ ਕੁੱਲ 432 ਸ਼ਰਧਾਲੂ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਉਧਰ ਜੇ ਰਾਜ ਦੇ ਕੁੱਲ ਕੋਰੋਨਾਵਾਇਰਸ ਕੇਸਾਂ ਦੀ ਗਿਣਤੀ ਕਰੀਏ ਤਾਂ ਹੁਣ 847 ਮਰੀਜ਼ ਕੋਰੋਨਾ ਨਾਲ ਸੰਕਰਮਿਤ ਹੋ ਚੁੱਕੇ ਹਨ। ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਏਬੀਪੀ ਸਾਂਝਾ ਨੂੰ ਐਕਸਕਲੂਸਿਵ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕੁੱਲ 143 ਸ਼ਰਧਾਲੂਆਂ ਦੇ ਟੈਸਟ ਕੀਤੇ ਗਏ ਸਨ। ਜਿਨ੍ਹਾਂ ਦੇ ਵਿੱਚੋਂ 63 ਸ਼ਰਧਾਲੂ ਕੋਰੋਨਾ ਪੌਜ਼ੇਟਿਵ ਨਿਕਲੇ ਹਨ। ਅੰਮ੍ਰਿਤਸਰ ਦੇ ਵਿੱਚ ਪਿਛਲੇ ਤਿੰਨ ਦਿਨਾਂ ਦੇ ਵਿੱਚ 199 ਸ਼ਰਧਾਲੂ ਕਰੋਨਾ ਵਾਇਰਸ ਦੇ ਨਾਲ ਪੀੜਤ ਪਾਏ ਗਏ ਹਨ ਅਤੇ ਇਹ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ।