Punjab Coronavirus Case: ਪੰਜਾਬ 'ਚ 642 ਨਵੇਂ ਕੋਰੋਨਾ ਕੇਸ, 38 ਲੋਕਾਂ ਦੀ ਹੋਈ ਮੌਤ
ਪੰਜਾਬ 'ਚ ਕੋਰੋਨਾ ਦੇ 642 ਨਵੇਂ ਕੇਸ ਸਾਹਮਣੇ ਆਏ ਹਨ ਇਸ ਦੌਰਾਨ 38 ਲੋਕਾਂ ਦੀ ਮੌਤ ਵੀ ਹੋਈ ਹੈ।1691 ਮਰੀਜ਼ ਇਸ ਦੌਰਾਨ ਸਹਿਤਯਾਬ ਵੀ ਹੋਏ ਹਨ।ਇਸ ਵੇਲੇ ਪੰਜਾਬ ਅੰਦਰ ਐਕਟਿਵ ਕੇਸਾਂ ਦੀ ਗਿਣਤੀ 10,802 ਹੈ।
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ 642 ਨਵੇਂ ਕੇਸ ਸਾਹਮਣੇ ਆਏ ਹਨ ਇਸ ਦੌਰਾਨ 38 ਲੋਕਾਂ ਦੀ ਮੌਤ ਵੀ ਹੋਈ ਹੈ।1691 ਮਰੀਜ਼ ਇਸ ਦੌਰਾਨ ਸਹਿਤਯਾਬ ਵੀ ਹੋਏ ਹਨ।ਇਸ ਵੇਲੇ ਪੰਜਾਬ ਅੰਦਰ ਐਕਟਿਵ ਕੇਸਾਂ ਦੀ ਗਿਣਤੀ 10,802 ਹੈ।
Punjab reports 642 new cases, 38 deaths and 1,691 discharges today; the number of active cases in the State is 10,802 pic.twitter.com/Sn3envUVMu
— ANI (@ANI) June 15, 2021
ਉਧਰ ਅੱਜ ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਇਸ ਦੌਰਾਨ ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ ਵਿੱਚ ਢਿੱਲ ਦੇ ਕਿ ਪੰਜਾਬ ਵਾਸੀਆਂ ਨੂੰ ਥੋੜੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਪੰਜਾਬ ਕੋਵਿਡ ਰਿਵਿਊ ਕਮੇਟੀ ਦੀ ਮੀਟਿੰਗ ਵਿੱਚ ਕਈ ਵੱਡੇ ਫ਼ੈਸਲੇ ਲਏ ਗਏ ਹਨ।
ਜਾਣਕਾਰੀ ਅਨੁਸਾਰ ਪੰਜਾਬ ਵਿਚ ਰੈਸਟੋਰੈਂਟ, ਸਿਨੇਮਾ, ਜਿੰਮ ਆਦਿ 50 ਫੀਸਦ ਸਮਰਥਾ ਨਾਲ ਖੁੱਲ੍ਹ ਸਕਣਗੇ। ਇਸ ਦੇ ਨਾਲ ਹੀ ਵਿਆਹਾਂ ਅਤੇ ਅੰਤਿਮ ਸਸਕਾਰ ਵਿੱਚ 50 ਵਿਅਕਤੀਆਂ ਦਾ ਇਕੱਠ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।ਫਿਲਹਾਲ ਬਾਰ, ਕਲੱਬ ਅਤੇ ਅਹਾਤੇ ਹਾਲੇ ਨਹੀਂ ਖੁੱਲ੍ਹ ਸਕਣਗੇ।ਇਸ ਦੌਰਾਨ ਸਾਰੇ ਵਿਦਿਅਕ ਅਦਾਰੇ ਯਾਨੀ ਸਕੂਲ ਅਤੇ ਕਾਲਜ ਬੰਦ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਪਾਬੰਦੀਆਂ 25 ਜੂਨ ਤੱਕ ਲਾਗੂ ਰਹਿਣਗੀਆਂ। ਇਸ ਮਗਰੋਂ ਕੋਰੋਨਾ ਦੇ ਹਲਾਤਾਂ ਨੂੰ ਵੇਖਦੇ ਹੋਏ ਦੁਬਾਰਾ ਨਜ਼ਰਸਾਨੀ ਕੀਤੀ ਜਾਏਗੀ। ਇਸ ਦੇ ਨਾਲ ਹੀ ਰੋਜ਼ਾਨਾ ਨਾਈਟ ਕਰਫ਼ਿਊ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਵੀਕਐਂਡ ਕਰਫ਼ਿਊ ਸ਼ਨੀਵਾਰ ਰਾਤ 8.00 ਵਜੇ ਤੋਂ ਸੋਮਵਾਰ ਸਵੇਰੇ 5.00 ਵਜੇ ਤੱਕ ਲਾਗੂ ਰਹੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :