ਚੰਡੀਗੜ੍ਹ: ਪੰਜਾਬ 'ਚ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੇ ਬਾਵਜੂਦ ਕੋਰੋਨਾ ਦੇ ਨਵੇਂ ਮਾਮਲੇ ਤੇ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਬੁੱਧਵਾਰ ਸੂਬੇ 'ਚ 8,015 ਨਵੇਂ ਪੌਜ਼ੇਟਿਵ ਕੇਸ ਆਏ। ਜਿਸ ਤੋਂ ਬਾਅਦ ਸੂਬੇ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ 63007 ਹੋ ਗਈ ਹੈ।


ਇਸ ਦੇ ਨਾਲ ਹੀ ਬੁੱਧਵਾਰ 182 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਮਹਾਮਾਰੀ ਕਾਰਨ ਹਾਲਾਤ ਦਿਨ ਬ ਦਿਨ ਗੰਭੀਰ ਹੁੰਦੇ ਜਾ ਰਹੇ ਹਨ। ਜ਼ਿੰਦਗੀ ਇਕ ਵਾਰ ਮੁੜ ਲੀਹ ਤੋਂ ਲਹਿ ਚੁੱਕੀ ਹੈ ਤੇ ਹਾਲਾਤ ਕਾਫੀ ਚਿੰਤਾਜਨਕ ਹਨ। 


ਪੰਜਾਬ 'ਚ ਕੋਰੋਨਾ ਦੀ ਸਥਿਤੀ:


ਹੁਣ ਤਕ ਕੁੱਲ ਪੌਜ਼ੇਟਿਵ ਮਾਮਲੇ: 407509
ਕੁੱਲ ਡਿਸਚਾਰਜ ਹੋਏ: 334677
ਐਕਟਿਵ ਕੇਸ: 63007
ਕੁੱਲ ਮੌਤਾਂ 9825


ਪੰਜਾਬ 'ਚ ਮੌਜੂਦਾ ਸਮੇਂ ਕੁੱਲ ਐਕਟਿਵ ਕੇਸਾਂ 'ਚੋਂ 8457 ਲੋਕ ਆਕਸੀਜਨ ਸਪੋਰਟ 'ਤੇ ਹਨ। ਜਿੰਨ੍ਹਾਂ 'ਚੋਂ 240 ਦੀ ਹਾਲਤ ਗੰਭੀਰ ਹੈ ਤੇ ਉਹ ਵੈਂਟੀਲੇਟਰ ਸਪੋਰਟ 'ਤੇ ਹਨ।  


ਇਸ ਦੌਰਾਨ ਕੇਂਦਰ ਸਰਕਾਰ ਦੇ ਟੌਪ ਦੇ ਵਿਗਿਆਨਕ ਸਲਾਹਕਾਰ ਵਿਜੇ ਰਾਘਵਨ ਨੇ ਬੁੱਧਵਾਰ ਨੂੰ ਤੀਜੀ ਲਹਿਰ ਦੀ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਇਹ ਨਿਸ਼ਚਤ ਤੌਰ 'ਤੇ ਆਵੇਗੀ।


ਕੋਰੋਨਾ ਦੀ ਤੀਜੀ ਲਹਿਰ ਦੀ ਚੇਤਾਵਨੀ


ਰਾਘਵਨ ਨੇ ਕਿਹਾ ਕਿ ਵਾਇਰਸ ਦੀ ਲਾਗ ਦੇ ਬਹੁਤ ਸਾਰੇ ਕੇਸ ਹਨ, ਇਸ ਲਈ ਇਸ ਸਮੇਂ ਇਹ ਨਹੀਂ ਕਿਹਾ ਜਾ ਸਕਦਾ ਕਿ ਕੋਰੋਨਾ ਦੀ ਤੀਜੀ ਲਹਿਰ ਕਦੋਂ ਆਵੇਗੀ। ਪਰ ਇਹ ਜ਼ਰੂਰ ਆਵੇਗੀ, ਇਸ ਲਈ ਸਾਨੂੰ ਨਵੀਂ ਲਹਿਰ ਦੀ ਤਿਆਰੀ ਕਰਨੀ ਚਾਹੀਦੀ ਹੈ। ਸਿਹਤ ਮੰਤਰਾਲੇ ਦੀ ਪ੍ਰੈਸ ਬ੍ਰੀਫਿੰਗ ਦੌਰਾਨ ਉਨ੍ਹਾਂ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਨੂੰ ਟਾਲਿਆ ਨਹੀਂ ਜਾ ਸਕਦਾ।


ਇਹ ਵੀ ਪੜ੍ਹੋChandigarh Corona Curfew: ਲੌਕਡਾਊਨ ਦੌਰਾਨ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਤੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤਾ ਕੋਰਾ ਜਵਾਬ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/apps/details?id=com.winit.starnews.hin


 


https://apps.apple.com/in/app/abp-live-news/id811114904