Punjab Corona Update: ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ ਦੇਸ਼ ਭਰ ਵਿੱਚ ਤਬਾਹੀ ਮਚਾ ਰਿਹਾ ਹੈ। ਇਸ ਦੌਰਾਨ ਪੰਜਾਬ ਵਿੱਚ ਓਮੀਕ੍ਰੋਨ ਵੇਰੀਐਂਟ ਦਾ ਪਹਿਲਾ ਪੌਜ਼ੇਟਿਵ ਕੇਸ ਪਾਇਆ ਗਿਆ। ਦੱਸ ਦੇਈਏ ਕਿ ਪੰਜਾਬ '29 ਦਸੰਬਰ ਨੂੰ ਓਮੀਕ੍ਰੋਨ ਦਾ ਪਹਿਲਾ ਮਾਮਲਾ ਦਰਜ ਕੀਤਾ ਗਿਆ ਸੀ।


ਰਿਪੋਰਟ ਮੁਤਾਬਕ ਪੰਜਾਬ ਦੇ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਮੁਕੰਦਪੁਰ ਦਾ ਵਸਨੀਕ ਕੋਰੋਨਾ ਦੇ ਨਵੇਂ ਵੇਰਿਐਂਟ ਨਾਲ ਪੌਜ਼ੇਟਿਵ ਪਾਇਆ ਗਿਆ। ਇਹ 36 ਸਾਲਾ ਵਿਅਕਤੀ ਹੈ, ਜੋ ਹਾਲ ਹੀ 'ਚ ਸਪੇਨ ਤੋਂ ਵਾਪਸ ਆਇਆ ਸੀ। ਦੱਸ ਦੇਈਏ ਕਿ ਇਹ ਸੰਕ੍ਰਮਿਤ ਵਿਅਕਤੀ 4 ਦਸੰਬਰ ਨੂੰ ਪੰਜਾਬ ਪਹੁੰਚਿਆ ਤਾਂ ਉਸ ਦੀ ਕੋਰੋਨਾ ਵਾਇਰਸ ਨੈਗੇਟਿਵ ਪਾਇਆ ਗਿਆ ਸੀ। ਹਾਲਾਂਕਿ, ਪ੍ਰੋਟੋਕੋਲ ਮੁਤਾਬਕ ਜਦੋਂ ਅੱਠ ਦਿਨਾਂ ਬਾਅਦ ਮੁੜ ਟੈਸਟ ਕੀਤਾ ਗਿਆ, ਤਾਂ ਉਹ ਕੋਰੋਨਾ ਪੌਜ਼ੇਟਿਵ ਪਾਇਆ ਗਿਆ।


ਪੰਜਾਬ 'ਚ ਕੋਰੋਨਾ ਦੀ ਤੀਜੀ ਲਹਿਰ ਦਾ ਖ਼ਤਰਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੋਰੋਨਾ ਨੇ ਜ਼ੋਰ ਫੜ ਲਿਆ ਹੈ। ਪਿਛਲੇ 4 ਦਿਨਾਂ ਵਿੱਚ ਕੇਸ ਚਾਰ ਗੁਣਾ ਹੋ ਗਏ ਹਨ। 27 ਦਸੰਬਰ ਨੂੰ ਪੰਜਾਬ 'ਚ ਸਿਰਫ 46 ਪੌਜ਼ੇਟਿਵ ਮਾਮਲੇ ਸਾਹਮਣੇ ਆਏ ਸੀ, ਜੋ 30 ਦਸੰਬਰ ਨੂੰ ਵੱਧ ਕੇ 167 ਹੋ ਗਏ। ਕੋਰੋਨਾ ਦੀ ਪੌਜ਼ੇਟਿਵ ਰੇਟ ਵੀ 1% ਤੋਂ ਵੱਧ ਗਈ ਹੈ। ਓਮੀਕ੍ਰੋਨ ਦਾ ਇਸ ਵੇਲੇ ਪੰਜਾਬ ਵਿੱਚ ਸਿਰਫ਼ ਇੱਕ ਕੇਸ ਹੈ।


ਕੋਰੋਨਾ ਦੀ ਤੀਜੀ ਲਹਿਰ ਦਾ ਸਭ ਤੋਂ ਵੱਡਾ ਜ਼ਰੀਆ ਪੰਜਾਬ ਵਿੱਚ ਚੋਣ ਰੈਲੀਆਂ ਹੋ ਸਕਦੀਆਂ ਹਨ, ਜਿਸ ਵਿੱਚ ਤਾਕਤ ਦਿਖਾਉਣ ਲਈ ਭੀੜ ਇਕੱਠੀ ਕੀਤੀ ਜਾ ਰਹੀ ਹੈ, ਜਿੱਥੇ ਮਾਸਕ ਅਤੇ ਸਮਾਜਿਕ ਦੂਰੀ ਦੀਆਂ ਸਾਵਧਾਨੀਆਂ ਗਾਇਬ ਹਨ। ਇਨ੍ਹਾਂ ਹਾਲਾਤਾਂ ਦੇ ਬਾਵਜੂਦ ਸਰਕਾਰ ਕੋਵਿਡ ਦੀ ਸਮੀਖਿਆ ਛੱਡ ਕੇ ਰੈਲੀਆਂ 'ਚ ਫਸੀ ਹੋਈ ਹੈ।


ਪੰਜਾਬ ਦੇ 10 ਜ਼ਿਲ੍ਹੇ ਅਜਿਹੇ ਹਨ ਜਿੱਥੇ ਵੀਰਵਾਰ ਨੂੰ ਕੋਵਿਡ ਦੇ ਨਮੂਨਿਆਂ ਦੀ ਜਾਂਚ ਨਹੀਂ ਕੀਤੀ ਗਈ। ਇਨ੍ਹਾਂ ਵਿੱਚ ਮੁਹਾਲੀ, ਲੁਧਿਆਣਾ, ਜਲੰਧਰ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਅੰਮ੍ਰਿਤਸਰ, ਬਰਨਾਲਾ, ਹੁਸ਼ਿਆਰਪੁਰ ਅਤੇ ਤਰਨਤਾਰਨ ਸ਼ਾਮਲ ਹਨ। ਇਸ ਕਾਰਨ ਇੱਥੇ ਕੁਝ ਹੀ ਕੋਰੋਨਾ ਮਰੀਜ਼ ਸਾਹਮਣੇ ਆਏ ਹਨ।


ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਪੂਰਾ ਧਿਆਨ ਸੂਬੇ ਵਿੱਚ ਚੋਣ ਰਾਹਤ ਅਤੇ ਰੈਲੀਆਂ 'ਤੇ ਹੈ। ਪੰਜਾਬ ਵਿੱਚ ਕੋਵਿਡ ਨੂੰ ਲੈ ਕੇ ਹੁਣ ਤੱਕ ਕੋਈ ਸਖ਼ਤੀ ਨਹੀਂ ਕੀਤੀ ਗਈ ਹੈ। ਅਜਿਹੇ 'ਚ ਜੇਕਰ ਹਾਲਾਤ ਹੋਰ ਵਿਗੜਦੇ ਹਨ ਤਾਂ ਪੰਜਾਬੀਆਂ ਲਈ ਔਖਾ ਹੋ ਸਕਦਾ ਹੈ।



ਇਹ ਵੀ ਪੜ੍ਹੋ: Weather Update: ਦਿੱਲੀ ਸੀਤ ਲਹਿਰ ਦੀ ਲਪੇਟ 'ਚ, ਇਨ੍ਹਾਂ ਸੂਬਿਆਂ 'ਚ ਹੋਵੇਗੀ ਠੰਢ, ਜਾਣੋ ਨਵੇਂ ਸਾਲ ਤੋਂ ਪਹਿਲਾਂ ਕਿਹੋ ਜਿਹਾ ਰਹੇਗਾ ਮੌਸਮ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904