ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1704 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 34400 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 35 ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 898 ਹੋ ਗਈ ਹੈ।

ਮੰਗਲਵਾਰ ਨੂੰ 1704 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੱਜ ਸਭ ਤੋਂ ਵੱਧ 483 ਮਰੀਜ਼ ਲੁਧਿਆਣਾ ਤੋਂ, 338 ਮਰੀਜ਼ ਪਟਿਆਲਾ ਤੋਂ, 132 ਜਲੰਘਰ ਤੋਂ ਅਤੇ 103 ਮਰੀਜ਼ ਮੁਹਾਲੀ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 1582ਮਰੀਜ਼ ਸਿਹਤਯਾਬ ਹੋਏ ਹਨ।

ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਕੱਲ੍ਹ ਆ ਸਕਦੀ ਚੰਗੀ ਖ਼ਬਰ, ਗੰਨੇ ਦੀ ਖਰੀਦ ਕੀਮਤ 'ਚ ਵਾਧੇ ਦੀ ਸੰਭਾਵਨਾ

ਅੱਜ ਅੰਮ੍ਰਿਤਸਰ -4, ਫਰੀਦਕੋਟ -1, ਫਤਿਹਗੜ੍ਹ ਸਾਹਿਬ -1, ਜਲੰਧਰ -1, ਲੁਧਿਆਣਾ -8, ਮੁਹਾਲੀ-3, ਮੁਕਤਸਰ -1, ਨਵਾਂ ਸ਼ਹਿਰ -3, ਪਟਿਆਲਾ -4, ਰੋਪੜ 2, ਸੰਗਰੂਰ -4, ਤਰਨ ਤਾਰਨ -2 ਅਤੇ ਕਪੂਰਥਲਾ -1 'ਚ ਇੱਕ ਮੌਤ ਹੋਈ।

ਇਹ ਵੀ ਪੜ੍ਹੋ: UGC Final Year Exam SC Hearing: Final Year Exam 'ਤੇ SC 'ਚ ਸੁਣਵਾਈ, ਜਾਣੋ ਕੀ ਹੋਏਗਾ ਵਿਦਿਆਰਥੀਆਂ ਦਾ ਭਵਿੱਖ

ਸੂਬੇ 'ਚ ਕੁੱਲ 801990 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 34400 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 21762 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 11740 ਲੋਕ ਐਕਟਿਵ ਮਰੀਜ਼ ਹਨ।



ਇਹ ਵੀ ਪੜ੍ਹੋ: ਰਿਸ਼ਵਤ ਲੈਂਦੇ ਤਹਿਸੀਲਦਾਰ ਕਾਬੂ, 1 ਕਰੋੜ ਤੋਂ ਵੱਧ ਰਕਮ ਦੀ ਗਿਣਤੀ ਲਈ ਮੰਗਵਾਉਣੀ ਪਈ ਮਸ਼ੀਨ