ਪੜਚੋਲ ਕਰੋ
Advertisement
(Source: Dainik Bhaskar)
ਅੱਜ ਪੰਜਾਬ 'ਚ ਕੋਰੋਨਾ ਦੇ 175 ਨਵੇਂ ਕੇਸ, ਦੋ ਮੌਤਾਂ, ਕੁੱਲ੍ਹ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 6283
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 175 ਨਵੇਂ ਕੇਸ ਸਾਹਮਣੇ ਆਏ ਹਨ।
ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 175 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6283 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਦੋ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 164 ਹੋ ਗਈ ਹੈ।
ਐਤਵਾਰ ਨੂੰ 175 ਨਵੇਂ ਮਰੀਜ਼ ਸਾਹਮਣੇ ਆਏ ਹਨ। ਅੱਜ ਕੁੱਲ੍ਹ102 ਮਰੀਜ਼ ਸਿਹਤਯਾਬ ਵੀ ਹੋਏ ਹਨ, ਜਿਨ੍ਹਾਂ ਵਿਚੋਂ ਜਲੰਧਰ -28, ਸੰਗਰੂਰ -45, ਪਟਿਆਲਾ 17, ਪਠਾਨਕੋਟ -4, ਮੁਕਤਸਰ -2, ਫਤਿਹਗੜ੍ਹ ਸਾਹਿਬ -3, ਫਰੀਦਕੋਟ,ਫਾਜ਼ਿਲਕਾ ਅਤੇ ਕਪੂਰਥਲਾ ਤੋਂ ਇੱਕ- ਇੱਕ ਮਰੀਜ਼ ਸਿਹਤਯਾਬ ਹੋਇਆ ਹੈ।
ਸੂਬੇ 'ਚ ਕੁੱਲ 337789 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 6283 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4408 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1711 ਲੋਕ ਐਕਟਿਵ ਮਰੀਜ਼ ਹਨ ਜੋ ਸੰਸਥਾਗਤ ਕੁਆਰੰਟੀਨ 'ਚ ਜ਼ੇਰੇ ਇਲਾਜ ਹਨ।
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਦੇਸ਼
ਦੇਸ਼
ਸਿਹਤ
Advertisement