ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 2137 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 69684 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 71 ਮੌਤਾਂ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 2061 ਹੋ ਗਈ ਹੈ।


ਬੁੱਧਵਾਰ ਨੂੰ 2137 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 319 ਮਰੀਜ਼ ਮੁਹਾਲੀ ਤੋਂ ਸਾਹਮਣੇ ਆਏ ਹਨ।ਇਸ ਤੋਂ ਇਲਾਵਾ ਅੰਮ੍ਰਿਤਸਰ 'ਚ 311, ਲੁਧਿਆਣਾ 240, ਜਲੰਧਰ 210, ਪਟਿਆਲਾ 159, ਗੁਰਦਾਸਪੁਰ 173 ਅਤੇ ਬਠਿੰਡਾ 'ਚ 130 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 1231 ਮਰੀਜ਼ ਸਿਹਤਯਾਬ ਹੋਏ ਹਨ।


ਸੂਬੇ 'ਚ ਕੁੱਲ 1269052 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 69684 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 50558 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 17065 ਲੋਕ ਐਕਟਿਵ ਮਰੀਜ਼ ਹਨ।