ਸੂਬੇ 'ਚ ਅੱਜ 234 ਨਵੇਂ ਕੋਰੋਨਾ ਮਰੀਜ਼, ਚਾਰ ਦੀ ਮੌਤ, ਕੁੱਲ੍ਹ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 7821
ਏਬੀਪੀ ਸਾਂਝਾ | 12 Jul 2020 10:28 PM (IST)
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 234 ਨਵੇਂ ਕੇਸ ਸਾਹਮਣੇ ਆਏ ਹਨ।

ਸੰਕੇਤਕ ਤਸਵੀਰ
ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 234 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7821 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਚਾਰ ਲੋਕਾਂ ਦੀ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 199 ਹੋ ਗਈ ਹੈ। ਐਤਵਾਰ ਨੂੰ 234 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 352 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 395185 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 7821 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 5392 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 2230 ਲੋਕ ਐਕਟਿਵ ਮਰੀਜ਼ ਹਨ।