ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 56 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2719 ਹੋ ਗਈ ਹੈ। ਅੱਜ ਅੰਮ੍ਰਿਤਸਰ ਤੋਂ ਕੋਰੋਨਾਵਾਇਰਸ ਨਾਲ ਦੋ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਜਿਸ ਨਾਲ ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 55 ਹੋ ਗਈ ਹੈ।

ਮੋਗਾ 'ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ 'ਤੇ ਅੰਨ੍ਹੇਵਾਹ ਫਾਈਰਿੰਗ, ਹੈੱਡ ਕਾਂਸਟੇਬਲ ਦੀ ਮੌਤ, ਦੋ ਜ਼ਖ਼ਮੀ

ਮੰਗਲਵਾਰ ਨੂੰ 56 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 20, ਜਲੰਧਰ ਤੋਂ 5, ਲੁਧਿਆਣਾ 15, ਪਠਾਨਕੋਟ 3, ਮੁਹਾਲੀ 5, ਸੰਗਰੂਰ 5, ਪਟਿਆਲਾ ਤਰਨ ਤਾਰਨ ਅਤੇ ਰੋਪੜ ਤੋਂ ਇੱਕ- ਇੱਕ ਮਰੀਜ਼ ਸਾਹਮਣੇ ਆਇਆ ਹੈ।

ਦਿੱਲੀ 'ਚ 31 ਜੁਲਾਈ ਤੱਕ ਕੋਰੋਨਾ ਦਾ ਕਹਿਰ, ਸਾਢੇ 5 ਲੱਖ ਤੱਕ ਹੋ ਜਾਣਗੇ ਕੁੱਲ ਕੇਸ

ਅੱਜ ਕੁੱਲ੍ਹ 39 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਅੰਮ੍ਰਿਤਸਰ 12, ਪਟਿਆਲਾ 2, ਹੁਸ਼ਿਆਰਪੁਰ 9, ਐਸਬੀਐਸ ਨਗਰ 1, ਰੋਪੜ 9, ਫਤਿਹਗੜ੍ਹ ਸਾਹਿਬ 5 ਅਤੇ ਬਰਨਾਲਾ ਤੋਂ ਪੰਜ ਮਰੀਜ਼ ਸਿਹਤਯਾਬ ਹੋਏ ਹਨ।

ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ

ਸੂਬੇ 'ਚ ਕੁੱਲ 136343 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2719 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2167 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 497 ਲੋਕ ਐਕਟਿਵ ਮਰੀਜ਼ ਹਨ।



ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ