ਪੰਜਾਬ 'ਚ ਨਵੇਂ ਕੋਰੋਨਾ ਕੇਸ ਘਟੇ, 24 ਘੰਟਿਆਂ 'ਚ ਸਿਰਫ 1290 ਪੌਜੇਟਿਵ
ਪੰਜਾਬ ਵਿੱਚ ਹੁਣ ਤੱਕ ਕੁੱਲ 5,77,645 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਹਾਲਾਂਕਿ, ਇਸ ਸਮੇਂ ਕੋਰੋਨਾ ਦੇ 21,999 ਹੀ ਐਕਵਿਟ ਹਨ। ਪਿਛਲੇ 24 ਘੰਟਿਆਂ ਵਿੱਚ 3,350 ਮਰੀਜ਼ ਠੀਕ ਹੋਏ ਹਨ, ਜਿਸ ਕਾਰਨ ਤੰਦਰੁਸਤ ਹੋਣ ਵਾਲੇ ਕੋਵਿਡ ਮਰੀਜ਼ਾਂ ਦਾ ਅੰਕੜਾ ਵੱਧ ਕੇ 5,45,674 ਹੋ ਗਿਆ ਹੈ।
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਵੀ ਕਮੀ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ 1290 ਕੋਰੋਨਾ ਕੇਸ ਮਿਲੇ ਹਨ, ਪਰ ਮ੍ਰਿਤਕਾਂ ਦੀ ਗਿਣਤੀ 84 ਹੋ ਗਈ ਹੈ। ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਕਾਰਨ 15,163 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਪੰਜਾਬ ਵਿੱਚ ਹੁਣ ਤੱਕ ਕੁੱਲ 5,77,645 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਹਾਲਾਂਕਿ, ਇਸ ਸਮੇਂ ਕੋਰੋਨਾ ਦੇ 21,999 ਹੀ ਐਕਵਿਟ ਹਨ। ਪਿਛਲੇ 24 ਘੰਟਿਆਂ ਵਿੱਚ 3,350 ਮਰੀਜ਼ ਠੀਕ ਹੋਏ ਹਨ, ਜਿਸ ਕਾਰਨ ਤੰਦਰੁਸਤ ਹੋਣ ਵਾਲੇ ਕੋਵਿਡ ਮਰੀਜ਼ਾਂ ਦਾ ਅੰਕੜਾ ਵੱਧ ਕੇ 5,45,674 ਹੋ ਗਿਆ ਹੈ।
ਉੱਥੇ ਹੀ ਬਲੈਕ ਫੰਗਸ ਕਾਰਨ ਲੁਧਿਆਣਾ ਅਤੇ ਬਠਿੰਡਾ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋਈ ਹੈ। ਸੂਬੇ ਵਿੱਚ ਕਾਲੀ ਫੰਗਸ ਦੇ 15 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਭ ਤੋਂ ਵੱਧ ਛੇ ਕੇਸ ਪਟਿਆਲਾ ਵਿੱਚ ਦਰਜ ਕੀਤੇ ਗਏ ਹਨ।
ਜਲੰਧਰ ਵਿੱਚ ਬਲੈਕ ਫੰਗਸ ਦੇ ਪੰਜ ਮਰੀਜ਼ ਪਾਏ ਗਏ ਹਨ, ਲੁਧਿਆਣਾ ਵਿੱਚ ਤਿੰਨ ਤੇ ਫ਼ਤਹਿਗੜ੍ਹ ਸਾਹਿਬ ਵਿੱਚ ਇੱਕ ਮਰੀਜ਼ ਨੂੰ ਕਾਲੀ ਫੰਗਸ ਦੀ ਪੁਸ਼ਟੀ ਹੋਈ ਹੈ। ਸੂਬੇ ਵਿੱਚ ਬਲੈਕ ਫੰਗਸ ਕਾਰਨ 53 ਮਰੀਜ਼ਾਂ ਦੀ ਮੌਤ ਦਰਜ ਕੀਤੀ ਗਈ ਹੈ ਤੇ ਕੁੱਲ ਕੇਸ 323 ਹੋਏ ਹਨ।
ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਅੰਕੜੇ
- ਬੀਤੇ 24 ਘੰਟਿਆਂ ਵਿੱਚ ਦਰਜ ਕੀਤੇ ਨਵੇਂ ਕੇਸ: 87,955
- ਬੀਤੇ 24 ਘੰਟਿਆਂ ਵਿੱਚ ਤੰਦਰੁਸਤ ਹੋਏ ਮਰੀਜ਼: 1.85 ਲੱਖ
- ਬੀਤੇ 24 ਘੰਟਿਆਂ ਵਿੱਚ ਦਰਜ ਮੌਤਾਂ: 2,115
- ਹੁਣ ਤੱਕ ਕੋਰੋਨਾ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ: 2.89 ਕਰੋੜ
- ਹੁਣ ਤੱਕ ਕੋਰੋਨਾ ਤੋਂ ਤੰਦਰੁਸਤ ਹੋਏ ਕੁੱਲ ਲੋਕਾਂ ਦੀ ਗਿਣਤੀ: 2.73 ਕਰੋੜ
- ਹੁਣ ਤੱਕ ਕੋਰੋਨਾ ਕਾਰਨ ਕੁੱਲ ਮੌਤਾਂ ਗਿਣਤੀ: 3.51 ਲੱਖ
- ਕੋਰੋਨਾ ਕਾਰਨ ਜ਼ੇਰੇ ਇਲਾਜ ਲੋਕਾਂ ਦੀ ਗਿਣਤੀ: 12.97 ਲੱਖ
13 ਸੂਬਿਆਂ 'ਚ ਲੌਕਡਾਊਨ ਜਿਹੀਆਂ ਪਾਬੰਦੀਆਂ
ਦੇਸ਼ ਦੇ 13 ਸੂਬਿਆਂ 'ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀ ਪਾਬੰਦੀਆਂ ਹਨ। ਇਨ੍ਹਾਂ 'ਚ ਹਿਮਾਚਲ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁੱਡੂਚੇਰੀ ਸ਼ਾਮਲ ਹਨ।
19 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ
ਦੇਸ਼ ਦੇ 17 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ ਹੈ। ਮਤਲਬ ਇੱਥੇ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ 'ਚ ਪੰਜਾਬ, ਹਰਿਆਣਾ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਸ਼ਾਮਲ ਹਨ।