ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 49 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2757 ਹੋ ਗਈ ਹੈ।ਸ਼ਨੀਵਾਰ ਨੂੰ 2696 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।
ਅੱਜ ਸਭ ਤੋਂ ਵੱਧ 12 ਮੌਤਾਂ ਲੁਧਿਆਣਾ 'ਚ ਹੋਈਆਂ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ -9, ਜਲੰਧਰ -7, ਕਪੂਰਥਲਾ 5, ਪਠਾਨਕੋਟ -4, ਹੁਸ਼ਿਆਰਪੁਰ -4, ਪਟਿਆਲਾ -3, ਬਠਿੰਡਾ- 2, ਮੁਹਾਲੀ -1, ਗੁਰਦਾਸਪੁਰ -1, ਫਰੀਦਕੋਟ -1 ਵਿਅਕਤੀ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 2645 ਮਰੀਜ਼ ਸਿਹਤਯਾਬ ਹੋਏ ਹਨ।
ਪੰਜਾਬ 'ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ 'ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।ਸ਼ਨੀਵਾਰ ਨੂੰ ਕੋਰੋਨਾਵਾਇਰਸ ਦੇ 2696 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ 'ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 95529ਹੋ ਗਈ ਹੈ।ਅੱਜ ਸਭ ਤੋਂ ਵੱਧ 326 ਕੇਸ ਮੁਹਾਲੀ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 227, ਬਠਿੰਡਾ 103, ਪਟਿਆਲਾ 218, ਜਲੰਧਰ 227, ਲੁਧਿਆਣਾ 312 ਅਤੇ ਗੁਰਦਾਸਪੁਰ 124 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।
ਸੂਬੇ 'ਚ ਕੁੱਲ 1552393 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 95529 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 70373 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 22399 ਲੋਕ ਐਕਟਿਵ ਮਰੀਜ਼ ਹਨ।ਇਸ ਦੇ ਨਾਲ ਹੀ 509 ਮਰੀਜ਼ ਆਕਸੀਜਨ ਸਪੋਰਟ ਤੇ ਹਨ ਅਤੇ 71 ਮਰੀਜ਼ ਗੰਭੀਰ ਹਾਲਾਤ 'ਚ ਵੈਂਟੀਲੇਟਰ ਤੇ ਹਨ।