ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਨਾਲ ਕਿਉਂ ਹੋ ਰਹੀਆਂ ਵੱਧ ਮੌਤਾਂ, ਕੈਪਟਨ ਵੱਲੋਂ ਜਾਂਚ ਦੇ ਹੁਕਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਉਚ ਮੌਤ ਦਰ ਦੀ ਜਾਂਚ ਨੂੰ ਸਮਝਣ ਲਈ ਕੋਵਿਡ-19 ਨਾਲ ਹੋਣ ਵਾਲੀ ਹਰੇਕ ਮੌਤ ਦੀ ਪੜਤਾਲ ਕਰਵਾਉਣ ਦੇ ਹੁਕਮ ਦਿੱਤੇ ਹਨ।

ਰੌਬਟ ਦੀ ਰਿਪੋਰਟ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਉਚ ਮੌਤ ਦਰ ਦੀ ਜਾਂਚ ਨੂੰ ਸਮਝਣ ਲਈ ਕੋਵਿਡ-19 ਨਾਲ ਹੋਣ ਵਾਲੀ ਹਰੇਕ ਮੌਤ ਦੀ ਪੜਤਾਲ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਾਹਿਰ ਟੀਮ ਦੀ ਅਗਵਾਈ ਹੇਠ ਮਹਾਮਾਰੀ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਨੂੰ ਮਜ਼ਬੂਤ ਕਰ ਰਹੀ ਹੈ। ਕੈਪਟਨ ਨੇ ਕਿਹਾ ਕਿ ਸੂਬੇ ਵਿੱਚ ਉੱਚ ਮੌਤ ਦਰ ਦਾ ਕਾਰਨ ਪੀੜਤਾਂ ਨੂੰ ਕੋਰੋਨਾ ਦੇ ਨਾਲ ਹੋਰ ਬਿਮਾਰੀਆਂ ਦਾ ਹੋਣਾ ਤੇ ਲੋਕਾਂ ਦਾ ਸਿਹਤ ਸਬੰਧੀ ਵਿਵਹਾਰ ਹੈ ਜਿੱਥੇ ਮਰੀਜ਼ ਹਸਪਤਾਲ ਵਿੱਚ ਦੇਰੀ ਨਾਲ ਆਉਂਦੇ ਹਨ। ਮੁੱਖ ਮੰਤਰੀ ਨੇ ਇਹ ਜਾਣਕਾਰੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵੀਡਿਓ ਕਾਨਫਰੰਸਿੰਗ ਦੌਰਾਨ ਦਿੱਤੀ। ਇਸ ਵਿੱਚ ਉਨ੍ਹਾਂ ਪਾਰਟੀ ਲੀਡਰਸ਼ਿਪ ਨੂੰ ਦੱਸਿਆ ਕਿ ਸੂਬਾ ਸਰਕਾਰ ਕੋਵਿਡ-19 (COVID) ਸੰਕਟ ਨਾਲ ਨਜਿੱਠਣ ਲਈ ਮਾਹਿਰਾਂ ਦੇ ਗਰੁੱਪ ਦੀ ਅਗਵਾਈ ਨਾਲ ਕੰਮ ਕਰ ਰਹੀ ਹੈ। ਮਾਹਿਰਾਂ ਦੇ ਇਸ ਗਰੁੱਪ ਵਿੱਚ ਪੀਜੀਆਈ ਦੇ ਸਾਬਕਾ ਡਾਇਰੈਕਟਰ ਡਾ. ਕੇਕੇ ਤਲਵਾੜ, ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦੇ ਉਪ ਕੁਲਪਤੀ ਡਾ. ਰਾਜ ਬਹਾਦਰ, ਪੀਜੀਆਈ ਦੇ ਜਨ ਸਿਹਤ ਸਕੂਲ ਦੇ ਸਾਬਕਾ ਮੁਖੀ ਡਾ. ਰਾਜੇਸ਼ ਕੁਮਾਰ ਦੇ ਨਾਲ ਪੀਜੀਆਈ ਤੇ ਜੌਨ ਹੌਪਕਿੰਜ਼ ਯੂਨੀਵਰਸਿਟੀ ਦੇ ਮਾਹਿਰ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ 6.2 ਫੀਸਦੀ ਦੀ ਉਚ ਮੌਤ ਦਰ ਦੇ ਬਾਵਜੂਦ ਪੰਜਾਬ ਵਿੱਚ ਕੋਵਿਡ-19 ਦੇ ਵਾਧੇ ਦੀ ਦਰ ਭਾਰਤ ਮੁਕਾਬਲੇ ਘੱਟ ਹੈ ਕਿਉਂਕਿ ਪੰਜਾਬ ਵਿੱਚ 16 ਦਿਨਾਂ ਬਾਅਦ ਕੇਸਾਂ ਦੀ ਗਿਣਤੀ ਦੁੱਗਣੀ ਹੋਈ ਹੈ। ਜਦੋਂਕਿ ਕੌਮੀ ਔਸਤ ਅਨੁਸਾਰ 9 ਦਿਨਾਂ ਵਿੱਚ ਕੇਸਾਂ ਦੀ ਗਿਣਤੀ ਦੁੱਗਣੀ ਹੋ ਰਹੀ ਹੈ। ਉਨ੍ਹਾਂ ਸੂਬੇ ਵਿੱਚ ਕੋਵਿਡ-19 ਦੀ ਪ੍ਰਭਾਵਸ਼ਾਲੀ ਰੋਕਥਾਮ ਦਾ ਖੁਲਾਸਾ ਕਰਦਿਆਂ ਦੱਸਿਆ ਕਿ 31 ਮਾਰਚ ਤੱਕ ਭਾਰਤ ਦੇ ਕੁੱਲ ਕੇਸਾਂ ਵਿੱਚੋਂ ਪੰਜਾਬ ਦਾ ਹਿੱਸਾ 2.57 ਫੀਸਦੀ ਸੀ ਜੋ ਕਿ ਤਿੰਨ ਹਫਤਿਆਂ ਬਾਅਦ ਹੁਣ ਘੱਟ ਕੇ 22 ਅਪ੍ਰੈਲ ਤੱਕ 1.22 ਫੀਸਦੀ ਰਹਿ ਗਿਆ ਹੈ। ਇਸ ਤਰ੍ਹਾਂ ਕੋਵਿਡ-19 ਦੀ ਸਥਿਤੀ ਪੰਜਾਬ ਵਿੱਚ ਬਾਕੀ ਦੇਸ਼ ਨਾਲੋਂ ਬਿਹਤਰ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤੁਲਨਾ ਕੇਰਲਾ ਤੇ ਗੁਜਰਾਤ ਨਾਲ ਕੀਤੀ ਜਾਣੀ ਚਾਹੀਦੀ ਹੈ ਕਿਉਂ ਜੋ ਉਹ ਵੀ ਵਧੇਰੇ ਐਨਆਰਆਈ ਆਬਾਦੀ ਵਾਲੇ ਸੂਬੇ ਹਨ। ਪੰਜਾਬ ਵਿੱਚ ਇਸ ਵੇਲੇ 286 ਪੌਜ਼ੇਟਿਵ ਕੇਸ ਹਨ ਅਤੇ 17 ਮੌਤਾਂ ਹੋਈਆਂ ਹਨ। ਦੋ ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ ਜਿਨ੍ਹਾਂ ਵਿੱਚੋਂ ਇੱਕ ਵੈਂਟੀਲੇਟਰ 'ਤੇ ਤੇ ਦੂਜਾ ਐਚਡੀਯੂ 'ਤੇ ਹੈ। ਚੰਗੀ ਗੱਲ ਇਹ ਹੈ ਕਿ 53 ਮਰੀਜ਼ ਇਸ ਰੋਗ ਤੋਂ ਮੁਕਤ ਹੋਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget