ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 158 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6907 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਤਿੰਨ ਲੋਕਾਂ ਦੀ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 178 ਹੋ ਗਈ ਹੈ।


ਬੁੱਧਵਾਰ ਨੂੰ 158 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ ਅੱਜ ਕੁੱਲ੍ਹ 274 ਮਰੀਜ਼ ਸਿਹਤਯਾਬ ਵੀ ਹੋਏ ਹਨ।

ਸੂਬੇ 'ਚ ਕੁੱਲ 360189 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 6907 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4828 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1901 ਲੋਕ ਐਕਟਿਵ ਮਰੀਜ਼ ਹਨ।



ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ