ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 381 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10889 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 2 ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 263 ਹੋ ਗਈ ਹੈ।


ਮੰਗਲਵਾਰ ਨੂੰ 381 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 271 ਮਰੀਜ਼ ਸਿਹਤਯਾਬ ਹੋਏ ਹਨ।ਸੂਬੇ 'ਚ ਕੁੱਲ 478421 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 10889 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 7389 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 3237 ਲੋਕ ਐਕਟਿਵ ਮਰੀਜ਼ ਹਨ।