ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੋਰੋਨਾਵਾਇਰਸ ਦੇ ਫੈਲਾ ਤੇ ਚਿੰਤਾ ਜ਼ਾਹਰ ਕਰਦਿਆਂ ਘਰੇਲੂ ਉਡਾਣਾਂ ਨੂੰ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਖ਼ਾਸਕਰ ਮੁਬੰਈ ਅਤੇ ਅਹਿਮਦਾਬਾਦ ਵਰਗੇ ਸ਼ਹਿਰਾਂ ਤੋਂ ਸਾਨੂੰ ਉਡਾਣਾਂ ਘਟਾਉਣ ਦੀ ਲੋੜ ਹੈ ਕਿਉਂਕਿ ਇਨ੍ਹਾਂ ਰਾਜਾਂ 'ਚ ਕੋਵਿਡ-19 ਦਾ ਕਹਿਰ ਵੱਧ ਹੈ।

ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ 'ਚ 72,468 ਸੈਂਪਲਾਂ ਵਿੱਚੋਂ ਸਿਰਫ 2.8 ਫੀਸਦ ਲੋਕਾਂ ਨੂੰ ਕੋਰੋਨਾਵਾਇਰਸ ਨਾਲ ਸਕਾਰਾਤਮਕ ਟੈਸਟ ਕੀਤਾ ਗਿਆ ਹੈ।ਸਿਹਤ ਵਿਭਾਗ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਸਕਾਰਾਤਮਕ ਰਿਪੋਰਟ ਕੀਤੇ ਗਏ ਜ਼ਿਆਦਾਤਰ ਮਾਮਲਿਆਂ ਵਿੱਚ ਦੂਜੇ ਰਾਜਾਂ ਅਤੇ ਦੇਸ਼ਾਂ ਤੋਂ ਯਾਤਰਾ ਦਾ ਇਤਿਹਾਸ ਰੱਖਦੇ ਲੋਕ ਹੀ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕਿਹਾ ਕਿ ਵਾਇਰਸ ਦੇ ਕਮਿਊਨਿਟੀ ਫੈਲਾ ਨੂੰ ਰੋਕਣ ਲਈ ਵਿਸ਼ੇਸ਼ ਤੌਰ 'ਤੇ ਉੱਚ ਜੋਖਮ ਵਾਲੇ ਰਾਜ ਅਤੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੱਲ੍ਹ ਹੋਣ ਵਾਲੀ ਕੈਬਨਿਟ ਮੀਟਿੰਗ 'ਚ ਗੱਲ ਬਾਤ ਕਰਨਗੇ ਅਤੇ ਇਸ ਮੁੱਦੇ ਨੂੰ ਚੁੱਕਣਗੇ।

ਬਲਬੀਰ ਸਿੰਘ ਸਿੱਧੂ ਨੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ ਨੂੰ ਹਦਾਇਤ ਕੀਤੀ ਕਿ ਉਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਖਾਲੀ ਅਸਾਮੀਆਂ ਦੀ ਫਾਈਲ ਪੇਸ਼ ਕਰਨ, ਜੋ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ ਅਗਲੀ ਕੈਬਨਿਟ ਮੀਟਿੰਗ ਵਿੱਚ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਸਿਹਤ ਵਿਭਾਗ ਵਿੱਚ ਵਿਸ਼ਵਾਸ਼ ਨਹੀਂ ਸੀ ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਸੰਸਥਾਵਾਂ ਵਿੱਚ ਪੰਜਾਬ ਸਰਕਾਰ ਦੀ ਅਗਵਾਈ ਵਾਲੀਆਂ ਮਿਆਰੀ ਸਿਹਤ ਸੇਵਾਵਾਂ ਨਾਲ ਹੁਣ ਉਨ੍ਹਾਂ ਨੂੰ ਰਾਜ ਦੀਆਂ ਸਿਹਤ ਸੇਵਾਵਾਂ ’ਤੇ ਪੂਰਾ ਭਰੋਸਾ ਹੈ।

ਇਹ ਵੀ ਪੜ੍ਹੋ: ਕੋਰੋਨਾਵਾਇਰਸ ਨਾਲ ਲੜਾਈ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ

ਲੌਕਡਾਊਨ ਮਗਰੋਂ ਪੰਜਾਬ ਕਾਂਗਰਸ ਕਰੇਗੀ ਵੱਡਾ ਐਕਸ਼ਨ

ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ