ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 234 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7140 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜ ਲੋਕਾਂ ਦੀ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 183 ਹੋ ਗਈ ਹੈ।
ਵੀਰਵਾਰ ਨੂੰ 234 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 117 ਮਰੀਜ਼ ਸਿਹਤਯਾਬ ਵੀ ਹੋਏ ਹਨ, ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 60, ਸੰਗਰੂਰ -11, ਪਟਿਆਲਾ -3, ਐਸਏਐਸ ਨਗਰ -7, ਗੁਰਦਾਸਪੁਰ -3, ਪਠਾਨਕੋਟ -7, ਫਰੀਦਕੋਟ -7, ਮੁਕਤਸਰ -6, ਫਤਿਹਗੜ ਸਾਹਿਬ -4, ਮੋਗਾ -3, ਫਾਜ਼ਿਲਕਾ -2 ਅਤੇ ਬਰਨਾਲਾ ਤੋਂ 4 ਮਰੀਜ਼ ਸਿਹਤਯਾਬ ਹੋਏ ਹਨ।
ਸੂਬੇ 'ਚ ਕੁੱਲ 369425 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 7140 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4945 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 2012 ਲੋਕ ਐਕਟਿਵ ਮਰੀਜ਼ ਹਨ।