ਸੂਬੇ 'ਚ ਅੱਜ ਫੇਰ 200 ਤੋਂ ਵੱਧ ਕੋਰੋਨਾ ਪੌਜ਼ੇਟਿਵ ਮਰੀਜ਼, ਚਾਰ ਲੋਕਾਂ ਦੀ ਮੌਤ
ਏਬੀਪੀ ਸਾਂਝਾ | 10 Jul 2020 09:24 PM (IST)
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 217 ਨਵੇਂ ਕੇਸ ਸਾਹਮਣੇ ਆਏ ਹਨ।
ਚੰਡੀਗੜ੍ਹ: ਪਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7357 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਚਾਰ ਲੋਕਾਂ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 187 ਹੋ ਗਈ ਹੈ। ਸ਼ਕਰਵਾਰ ਨੂੰ 217 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 72 ਮਰੀਜ਼ ਸਿਹਤਯਾਬ ਵੀ ਹੋਏ ਹਨ, ਜਿਨ੍ਹਾਂ ਵਿਚੋਂ ਅੰਮ੍ਰਿਤਸਰ-17, ਸੰਗਰੂਰ-24, ਪਟਿਆਲਾ-17, ਐਸਏਐਸ ਨਗਰ-4, ਪਠਾਨਕੋਟ-1, ਤਰਨਤਾਰਨ-6, ਹੁਸ਼ਿਆਰਪੁਰ, ਮੁਕਤਸਰ ਅਤੇ ਬਰਨਾਲਾ ਤੋਂ ਇੱਕ ਇੱਕ ਮਰੀਜ਼ ਸਿਹਤਯਾਬ ਹੋਇਆ ਹੈ। ਸੂਬੇ 'ਚ ਕੁੱਲ 378045 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 7357 ਮਰੀਜ਼ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਜਦਕਿ 5017 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 2153 ਲੋਕ ਐਕਟਿਵ ਮਰੀਜ਼ ਹਨ।