ਕੋਰੋਨਾ ਪ੍ਰਭਾਵਿਤ 5 ਜ਼ਿਲ੍ਹਿਆਂ 'ਚ ਅੱਜ ਤੋਂ ਰੈਪਿਡ ਐਕਸ਼ਨ
ਏਬੀਪੀ ਸਾਂਝਾ | 10 Jul 2020 10:07 AM (IST)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਪਲਾਜ਼ਮਾ ਥੈਰੇਪੀ ਦੇ ਇਲਾਜ ਲਈ ਪਲਾਜ਼ਮਾ ਬੈਂਕ ਸਥਾਪਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਚੰਡੀਗੜ੍ਹ: ਕੋਰੋਨਾ ਪ੍ਰਭਾਵਿਤ 5 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁਹਾਲੀ ਤੇ ਪਟਿਆਲਾ ਵਿੱਚ ਸ਼ੁੱਕਰਵਾਰ ਤੋਂ ਰੈਪਿਡ ਐਂਟੀਜਨ ਟੈਸਟਿੰਗ ਦੀ ਸ਼ੁਰੂਆਤ ਕਰਨ ਦੀਆਂ ਤਿਆਰੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਪਲਾਜ਼ਮਾ ਥੈਰੇਪੀ ਦੇ ਇਲਾਜ ਲਈ ਪਲਾਜ਼ਮਾ ਬੈਂਕ ਸਥਾਪਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਦੋਂਕਿ, ਆਈਸੀਐਮਆਰ ਦੇ ਟ੍ਰਾਇਲ ਪ੍ਰੋਜੈਕਟ ਦੇ ਤੌਰ ‘ਤੇ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਪਲਾਜ਼ਮਾ ਥੈਰੇਪੀ ਨਾਲ ਪਹਿਲਾਂ ਹੀ ਇਲਾਜ ਕੀਤਾ ਜਾ ਰਿਹਾ ਹੈ। ਇਸ ਟਰਾਇਲ ਲਈ ਕੁੱਲ 15 ਮਰੀਜ਼ਾਂ ਨੂੰ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਚੋਂ 8 ਨੂੰ ਪਲਾਜ਼ਮਾ ਦਿੱਤਾ ਗਿਆ ਹੈ, ਜਦੋਂਕਿ ਬਾਕੀ 7 ਮਰੀਜ਼ਾਂ ਦੀ ਆਈਸੀਐਮਆਰ ਦੀ ਰੈਂਡਮ ਢੰਗ ਨਾਲ ਨਿਗਰਾਨੀ ‘ਚ ਰੱਖਿਆ ਗਿਆ ਹੈ। ਇਨ੍ਹਾਂ ਵਿੱਚੋਂ 5 ਮਰੀਜ਼ ਠੀਕ ਹੋ ਗਏ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਜਲਦੀ ਹੀ ਉਹ ਪਾਰਟੀਆਂ ਦੇ ਮੁਖੀਆਂ ਨੂੰ ਇੱਕ ਪੱਤਰ ਲਿਖ ਕੇ ਪ੍ਰੋਮੋ ਨਾ ਕਰਨ ਦੀ ਬੇਨਤੀ ਕਰਨਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904