ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 1946 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 63473 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 54 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1862 ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਅੰਗ-ਸੰਗ: ਲਹਿੰਦੇ ਪੰਜਾਬ ਤੋਂ ਆਏ ਝੂੰਮਰ ਦਾ ਨਜ਼ਾਰਾ
ਐਤਵਾਰ ਨੂੰ 1946 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 261ਮਰੀਜ਼ ਜਲੰਧਰ ਤੋਂ, 161 ਲੁਧਿਆਣਾ ਤੋਂ, 150 ਪਟਿਆਲਾ ਤੋਂ, ਅੰਮ੍ਰਿਤਸਰ 133, ਮੁਹਾਲੀ 154, ਬਠਿੰਡਾ 168, ਗੁਰਦਾਸਪੁਰ 186 ਅਤੇ ਹੁਸ਼ਿਆਰਪੁਰ ਤੋਂ 135 ਅਤੇ ਪਠਾਨਕੋਟ ਤੋਂ 205 ਮਰੀਜ਼ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 13 ਮੌਤਾਂ ਲੁਧਿਆਣਾ 'ਚ ਹੋਈਆਂ ਹਨ।
ਇਹ ਵੀ ਪੜ੍ਹੋ: ਇਸ ਮਹੀਨੇ ਲਾਂਚ ਹੋਵੇਗਾ Royale Enfield ਦਾ ਇਹ ਨਵਾਂ ਮੋਟਰਸਾਈਕਲ, ਜਾਣੋ ਕੀ ਕੁਝ ਹੋਵੇਗਾ ਖਾਸ
ਇਸ ਤੋਂ ਇਲਾਵਾ ਅੰਮ੍ਰਿਤਸਰ -5, ਬਰਨਾਲਾ -1, ਬਠਿੰਡਾ -3, ਫਰੀਦਕੋਟ -3, ਫਿਰੋਜ਼ਪੁਰ -1, ਗੁਰਦਾਸਪੁਰ -1, ਹੁਸ਼ਿਆਰਪੁਰ -2, ਜਲੰਧਰ -3, ਕਪੂਰਥਲਾ -6, ਮੋਗਾ -3, ਮੁਕਤਸਰ ਸਾਹਿਬ -2, ਪਠਾਨਕੋਟ -2, ਪਟਿਆਲਾ -8 ਅਤੇ ਤਰਨਤਾਰਨ 1 ਮਰੀਜ਼ ਦੀ ਮੌਤ ਹੋਈ ਹੈ।ਅੱਜ ਕੁੱਲ੍ਹ1606 ਮਰੀਜ਼ ਸਿਹਤਯਾਬ ਵੀ ਹੋਏ ਹਨ।
ਇਹ ਵੀ ਪੜ੍ਹੋ: Farmer's Success Stoty: ਬਾਪ ਦੇ ਕੈਂਸਰ ਨਾਲ ਲੱਗਾ ਵੱਡਾ ਝਟਕਾ, ਫੇਰ ਸ਼ੁਰੂ ਕੀਤੀ ਨੈਚੂਰਲ ਖੇਤੀ, ਅੱਜ ਕਮਾ ਰਿਹਾ ਸਾਲਾਨਾ 27 ਲੱਖ
ਸੂਬੇ 'ਚ ਕੁੱਲ 1193260 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 63473 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 45455 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 16156 ਲੋਕ ਐਕਟਿਵ ਮਰੀਜ਼ ਹਨ।ਪੰਜਾਬ ਅੰਦਰ 571 ਮਰੀਜ਼ ਆਕਸੀਜਨ ਸਪੋਰਟ ਤੇ ਹਨ ਜਦਕਿ 71 ਮਰੀਜ਼ ਵੈਂਟੀਲੇਟਰ ਤੇ ਹਨ।
Punjab Corona Cases Today: ਪੰਜਾਬ 'ਚ ਅੱਜ ਕੋਰੋਨਾ ਨੇ ਲਈ 54 ਲੋਕਾਂ ਦੀ ਜਾਨ, 1900 ਤੋਂ ਵੱਧ ਆਏ ਨਵੇਂ ਕੋਰੋਨਾ ਕੇਸ
ਏਬੀਪੀ ਸਾਂਝਾ
Updated at:
06 Sep 2020 07:50 PM (IST)
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 1946 ਨਵੇਂ ਕੇਸ ਸਾਹਮਣੇ ਆਏ ਹਨ।
- - - - - - - - - Advertisement - - - - - - - - -