ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 488 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 19015 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 20 ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 462 ਹੋ ਗਈ ਹੈ।
ਮੰਗਲਵਾਰ ਨੂੰ 448 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ 222 ਸਾਹਮਣੇ ਆਏ ਹਨ।ਅੱਜ ਕੁੱਲ੍ਹ 609 ਮਰੀਜ਼ ਸਿਹਤਯਾਬ ਹੋਏ ਹਨ।ਸੂਬੇ 'ਚ ਕੁੱਲ 611609 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 19015 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 12491 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 6062 ਲੋਕ ਐਕਟਿਵ ਮਰੀਜ਼ ਹਨ।