ਪੜਚੋਲ ਕਰੋ
ਪੰਜਾਬ 'ਚ ਅੱਜ ਆਏ 25 ਨਵੇਂ ਮਾਮਲੇ, ਕੁੱਲ ਗਿਣਤੀ 2100 ਪਾਰ ਹੋਈ
ਪੰਜਾਬ 'ਚ ਅੱਜ ਕੋਰੋਨਾਵਾਇਰਸ ਦੇ 25 ਨਵੇਂ ਕੇਸ ਸਾਹਮਣੇ ਆਏ ਹਨ।

ਸੰਕੇਤਕ ਤਸਵੀਰ
ਚੰਡੀਗੜ੍ਹ: ਪੰਜਾਬ 'ਚ ਅੱਜ ਕੋਰੋਨਾਵਾਇਰਸ ਦੇ 25 ਨਵੇਂ ਕੇਸ ਸਾਹਮਣੇ ਆਏ ਹਨ।ਪਿਛਲੇ ਕੁੱਝ ਦਿਨਾਂ 'ਚ ਕੋਵਿਡ-19 ਦੇ ਮਾਮਲਿਆਂ ਨੂੰ ਥੋੜ੍ਹੀ ਰੋਕ ਲੱਗੀ ਸੀ।ਜਿਸ ਨਾਲ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਨੇ ਰਾਹਤ ਦਾ ਸਾਹ ਲਿਆ ਸੀ। ਪਰ ਅੱਜ 25 ਨਵੇਂ ਮਾਮਲੇ ਆਉਣ ਨਾਲ ਇੱਕ ਵਾਰ ਫਿਰ ਪ੍ਰਸ਼ਾਸਨ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਮੰਗਲਵਾਰ ਨੂੰ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 2106 ਹੋ ਗਿਆ ਹੈ।ਪਰ ਰਾਹਤ ਭਰੀ ਖਬਰ ਇਹ ਹੈ ਕਿ ਇਨ੍ਹਾਂ 'ਚ ਸਿਰਫ 148 ਐਕਟਿਵ ਕੇਸ ਹਨ ਅਤੇ 1918 ਮਰੀਜ਼ ਸਿਹਤਯਾਬ ਹੋ ਗਏ ਹਨ। ਅੱਜ ਅੰਮ੍ਰਿਤਸਰ 'ਚ ਦੋ, ਪਠਾਨਕੋਟ 'ਚ ਪੰਜ, ਜਲੰਧਰ 'ਚ ਦੱਸ, ਹੁਸ਼ਿਆਰਪੁਰ 'ਚ, ਚਾਰ, ਫਰੀਦਕੋਟ 'ਚ ਇੱਕ, ਲੁਧਿਆਣਾ 'ਚ ਦੋ ਅਤੇ ਐਸਬੀਐਸ ਨਗਰ 'ਚ ਇੱਕ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਇਆ ਹੈ। ਅੱਜ 5 ਵਿਅਕਤੀ ਸਿਹਤਯਾਬ ਹੋਣ ਤੋਂ ਬਾਅਦ ਡਿਸਚਾਰਜ ਕੀਤੇ ਗਏ ਹਨ।ਇਨ੍ਹਾਂ ਵਿੱਚੋਂ ਤਿੰਨ ਜਲੰਧਰ, ਇੱਕ ਪਟਿਆਲਾ ਅਤੇ ਇੱਕ ਫਰੀਦਕੋਟ 'ਚ ਸਿਹਤਯਾਬ ਹੋਇਆ ਹੈ। ਸੂਬੇ 'ਚ ਕੁੱਲ 69818 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2106 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3552 ਲੋਕਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ- 1918 ਐਕਟਿਵ ਕੇਸ-148 ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ -40
ਇਹ ਵੀ ਪੜ੍ਹੋ: ਕੋਰੋਨਾ ਨਾਲ ਜੰਗ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਦਾ ਤੋਹਫਾ, ਅਗਲੇ ਹਫਤੇ ਤੋਂ ਨਵੀਂ ਪਾਲਿਸੀ ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਇਹ ਵੀ ਪੜ੍ਹੋ: ਕੋਰੋਨਾ ਨਾਲ ਜੰਗ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਦਾ ਤੋਹਫਾ, ਅਗਲੇ ਹਫਤੇ ਤੋਂ ਨਵੀਂ ਪਾਲਿਸੀ ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















