ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 54 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2500 ਪਾਰ ਹੋ ਗਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 50 ਹੈ।


ਜਥੇਦਾਰ ਵੱਲੋਂ ਖਾਲਿਸਤਾਨ ਦੀ ਮੰਗ ਜਾਇਜ਼ ਕਰਾਰ

ਸ਼ਨੀਵਾਰ ਨੂੰ 54 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 26, ਫਾਜ਼ਿਲਕਾ,ਬਰਨਾਲਾ, ਮੁਹਾਲੀ, ਮੋਗਾ ਅਤੇ ਬਠਿੰਡਾ ਵਿੱਚੋਂ ਇੱਕ-ਇੱਕ ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ 10, ਫਤਿਹਗੜ੍ਹ ਸਾਹਿਬ 4, ਪਠਾਨਕੋਟ 5, ਫਰੀਦਕੋਟ ਅਤੇ ਮਾਨਸਾ ਤੋਂ ਦੋ-ਦੋ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਕੋਰੋਨਾ ਨੇ ਪਾਇਆ ਦਾਊਦ ਨੂੰ ਘੇਰਾ, ਖਬਰਾਂ 'ਚ ਮੌਤ ਦੀਆਂ ਅਟਕਲਾਂ
ਅੱਜ ਕੁੱਲ੍ਹ 23 ਮਰੀਜ਼ ਸਿਹਤਯਾਬ ਹੋਏ ਹਨ। ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 17, ਗੁਰਦਾਸਪੁਰ ਤੋਂ 1, ਮੁਹਾਲੀ ਤੋਂ 1 ਅਤੇ ਸੰਗਰੂਰ ਤੋਂ 4 ਮਰੀਜ਼ ਸਿਹਤਯਾਬ ਹੋਏ ਹਨ।

ਕੇਜਰੀਵਾਲ ਦੇ ਬਿਆਨ ਪੰਜਾਬ ਦੀ ਸਿਆਸਤ ‘ਚ ਹਲਚਲ, ਕਾਂਗਰਸ ਦੇ ਕਈ ਵੱਡੇ ਨੇਤਾ ਕਰ ਸਕਦੇ ‘ਝਾੜੂ’ ਦਾ ਰੁਖ਼

ਸੂਬੇ 'ਚ ਕੁੱਲ 115974 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2515 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2092 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 373 ਲੋਕ ਐਕਟਿਵ ਮਰੀਜ਼ ਹਨ।



ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ