ਕੋਰੋਨਾ ਦਾ ਕਹਿਰ: 24 ਘੰਟਿਆਂ 'ਚ 7 ਮੌਤਾਂ, 350 ਨਵੇਂ ਕੋਰੋਨਾ ਕੇਸ, ਜਾਣੋ ਆਪਣੇ ਜ਼ਿਲ੍ਹੇ ਦੇ ਹਾਲ
ਏਬੀਪੀ ਸਾਂਝਾ | 18 Jul 2020 10:19 PM (IST)
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 350 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9792 ਹੋ ਗਈ ਹੈ।
ਸੰਕੇਤਕ ਤਸਵੀਰ
ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 350 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9792 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਸੱਤ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 246 ਹੋ ਗਈ ਹੈ। ਸ਼ਨੀਵਾਰ ਨੂੰ 350 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 81 ਮਰੀਜ਼ ਸਿਹਤਯਾਬ ਹੋਏ ਹਨ।ਸੂਬੇ 'ਚ ਕੁੱਲ 450732 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 9792 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 6454 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 3092 ਲੋਕ ਐਕਟਿਵ ਮਰੀਜ਼ ਹਨ।