ਚੰਡੀਗੜ੍ਹ: ਪੰਜਾਬ ਭਰ 'ਚ ਕੋਰੋਨਾਵਾਇਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆ ਦੌਰਾਨ 68 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਅਤੇ 1930 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 256 ਕੇਸ ਜਲੰਧਰ ਤੋਂ ਸਾਹਮਣੇ ਆਏ ਹਨ।

ਸ਼ੁਕਰਵਾਰ ਨੂੰ ਸੂਬੇ ਅੰਦਰ 30929 ਸੈਂਪਲ ਲਏ ਗਏ ਜਿਸ ਵਿਚੋਂ 1930 ਟੈਸਟ ਪੌਜ਼ੇਟਿਵ ਪਾਏ ਗਏ।ਅੱਜ ਲੁਧਿਆਣਾ 'ਚ 171, ਪਟਿਆਲਾ 118, ਮੁਹਾਲੀ 160, ਅੰਮ੍ਰਿਤਸਰ 176, ਬਠਿੰਡਾ 163 ਅਤੇ ਪਠਾਨਕੋਟ ਤੋਂ 117 ਨਵੇਂ ਕੇਸ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 11 ਮੌਤਾਂ ਅੰਮ੍ਰਿਤਸਰ 'ਚ ਹੋਈਆਂ ਹਨ।ਇਸ ਦੇ ਨਾਲ ਹੀ ਹੁਸ਼ਿਆਰਪੁਰ 8, ਲੁਧਿਆਣਾ 7, ਬਠਿੰਡਾ 6, ਜਲੰਧਰ 6, ਪਟਿਆਲਾ 5, ਫਾਜ਼ਿਲਕਾ 3, ਮੋਗਾ 2, ਮੁਕਤਸਰ 2, ਰੋਪੜ 2, ਤਰਨਤਾਰਨ 2, ਫਤਿਹਗੜ੍ਹ ਸਾਹਿਬ 1, ਗੁਰਦਾਸਪੁਰ 1 ਅਤੇ ਪਠਾਨਕੋਟ ਇੱਕ ਵਿਅਕਤੀ ਦੀ ਮੌਤ ਹੋਈ ਹੈ।

ਰਾਜ ਅੰਦਰ ਹੁਣ ਤੱਕ 1713652 ਲੋਕਾਂ ਦਾ ਸੈਂਪਲ ਲਿਆ ਜਾ ਚੁੱਕਾ ਹੈ। ਜਿਸ ਵਿੱਚੋਂ ਕੁੱਲ੍ਹ 107096 ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁਕੇ ਹਨ।ਰਾਹਤ ਭਰੀ ਗੱਲ ਇਹ ਹੈ ਕਿ 84025 ਲੋਕ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਵੀ ਹੋ ਚੁੱਕੇ ਹਨ।ਇਸ ਵਕਤ ਪੰਜਾਬ 'ਚ 19937 ਐਕਟਿਵ ਕੋਰੋਨਾ ਕੇਸ ਹਨ।ਇਸ ਵਕਤ 435 ਲੋਕ ਆਕਸੀਜਨ ਸਪੋਰਟ ਤੇ ਹਨ ਅਤੇ 73 ਲੋਕ ਵੈਂਟੀਲੇਟਰ ਤੇ ਹਨ।