ਰੌਬਟ ਦੀ ਰਿਪੋਰਟ
ਚੰਡੀਗੜ੍ਹ: ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਨੂੰ ਵੀ ਦਿਨੋਂ ਦਿਨ ਵੱਧ ਰਹੇ ਕੋਰੋਨਾ ਕੇਸ ਪ੍ਰੇਸ਼ਾਨ ਕਰ ਰਹੇ ਹਨ। ਇਸ ਲਈ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਕੋਵਿਡ ਟੈਸਟਾ ਦੀ ਮਾਤਰਾ ਨੂੰ ਵਧਾਇਆ ਜਾ ਸਕੇ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਟੈਸਟਿੰਗ ਦੇ ਘੇਰੇ 'ਚ ਲਿਆਂਦਾ ਜਾ ਸਕੇ।

ਟੈਸਟਿੰਗ ਦੇ ਰੇਟ ਨੂੰ ਵਧਾਉਣ ਲਈ ਸਰਕਾਰ ਨੇ ਜਿੱਥੇ ਕੁੱਝ ਨਿੱਜੀ ਹਸਪਤਾਲਾਂ ਨੂੰ ਟੈਸਟ ਕਰਨ ਦੀ ਇਜਾਜ਼ਤ ਦਿੱਤੀ ਹੈ, ਉੱਥੇ ਹੀ ਹੁਣ ਸਰਕਾਰ 1200 ਹੋਰ ਡਾਕਟਰਾਂ ਨੂੰ ਕੋਰੋਨਾ ਟੈਸਟਿੰਗ ਲਈ ਟ੍ਰੇਨਿੰਗ ਦੇਣ ਦੀ ਤਿਆਰੀ ਕਰ ਰਹੀ ਹੈ। ਇਹ ਸਿਹਤ ਵਿਭਾਗ ਦੇ ਮੌਜੂਦਾ ਡਾਕਟਰਾਂ ਤੋਂ ਅਲੱਗ ਹਨ। ਵਿਭਾਗ ਟੈਸਟਿੰਗ ਨੂੰ ਇਸ ਲਈ ਵੀ ਵਧਾਉਣਾ ਚਾਹੁੰਦਾ ਹੈ ਕਿਉਂਕਿ ਆਉਣ ਵਾਲੇ ਦਿਨਾਂ 'ਚ ਕੋਰੋਨਾ ਕੇਸਾਂ ਦੇ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਵਿਭਾਗ ਦੇ ਉੱਚ ਅਧਿਕਾਰੀਆਂ ਦੀ ਤਰਫੋਂ, ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਇਸ ਸਿਖਲਾਈ ਪ੍ਰੋਗਰਾਮ ਨੂੰ ਪੂਰਾ ਕਰਨ ਤੋਂ ਬਾਅਦ 10 ਦਿਨਾਂ ਦੇ ਅੰਦਰ ਸਿਖਲਾਈ ਰਿਪੋਰਟਾਂ ਜਮ੍ਹਾਂ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਡਾਕਟਰਾਂ ਨੂੰ ਉਨ੍ਹਾਂ ਜ਼ਿਲ੍ਹਿਆਂ ਵਿੱਚ ਸਿਖਲਾਈ ਦੇਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿੱਥੇ ਉਹ ਤਾਇਨਾਤ ਹਨ। ਇਸ ਦੇ ਨਾਲ ਹੀ ਸਿਵਲ ਸਰਜਨਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਵੱਡੇ ਸਮੂਹਾਂ ਦੀ ਬਜਾਏ 4 ਤੋਂ 5 ਡਾਕਟਰਾਂ ਦਾ ਸਮੂਹ ਬਣਾ ਕੇ ਡਾਕਟਰਾਂ ਨੂੰ ਸਿਖਲਾਈ ਦੇਣ ਦਾ ਪ੍ਰੋਗਰਾਮ ਬਣਾਇਆ ਜਾਵੇ।

ਸਿਹਤ ਵਿਭਾਗ ਨੇ ਜਿਨ੍ਹਾਂ ਡਾਕਟਰਾਂ ਨੂੰ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ, ਉਨ੍ਹਾਂ ਵਿੱਚ ਪੇਂਡੂ ਵਿਭਾਗ ਦੇ 750 ਰੂਰਲ ਮੈਡੀਕਲ ਅਫ਼ਸਰ ਤੇ ਆਯੂਸ਼ ਵਿਭਾਗ ਦੇ 450 ਡਾਕਟਰ ਸ਼ਾਮਲ ਹਨ।

ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ