ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 122 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4074 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਫਿਰੋਜ਼ਪੁਰ ਤੋਂ ਇੱਕ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 99 ਹੋ ਗਈ ਹੈ।
ਅਮਰੀਕਾ ਦੀ ਭਾਰਤ-ਚੀਨ ਵਿਵਾਦ 'ਤੇ ਅੱਖ, ਦੋਵਾਂ ਮੁਲਕਾਂ ਵਿਚਾਲੇ ਟਰੰਪ ਵਿਚੋਲਾ ਬਣਨ ਲਈ ਤਿਆਰ!
ਐਤਵਾਰ ਨੂੰ 122 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 4, ਜਲੰਧਰ ਤੋਂ 6 , ਲੁਧਿਆਣਾ 54, ਪਠਾਨਕੋਟ 16, ਮੁਹਾਲੀ 4, ਸੰਗਰੂਰ 2, ਪਟਿਆਲਾ 3, ਫਰੀਦਕੋਟ, ਫਤਿਹਗੜ੍ਹ ਸਾਹਿਬ ਅਤੇ ਤਰਨਤਾਰਨ ਤੋਂ ਇੱਕ ਇੱਕ ਮਰੀਜ਼, ਮੁਕਤਸਰ 2, ਕਪੂਰਥਲਾ 3, ਹੁਸ਼ਿਆਰਪੁਰ 7, ਰੋਪੜ 5, ਨਵਾਂ ਸ਼ਹਿਰ 2 ਅਤੇ ਗੁਰਦਾਸਪੁਰ ਤੋਂ 5 ਮਰੀਜ਼ ਸਾਹਮਣੇ ਆਏ ਹਨ।
ਚੀਨ ਚੱਲ ਰਿਹਾ ਖਤਰਨਾਕ ਚਾਲਾਂ, ਪਾਕਿਸਤਾਨ ਤੇ ਨੇਪਾਲ ਮਗਰੋਂ ਬੰਗਲਾਦੇਸ਼ 'ਤੇ ਪਾਏ ਡੋਰੇ
ਅੱਜ ਕੁੱਲ੍ਹ 22 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਪਠਾਨਕੋਟ 6, ਮੁਹਾਲੀ ਤੋਂ 12 ਅਤੇ ਗੁਰਦਾਸਪੁਰ ਤੋਂ 4 ਮਰੀਜ਼ ਸਿਹਤਯਾਬ ਹੋਏ ਹਨ।
ਸੂਬੇ 'ਚ ਕੁੱਲ 240803 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 4074 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2700 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1275 ਲੋਕ ਐਕਟਿਵ ਮਰੀਜ਼ ਹਨ।
ਕੋਰੋਨਾ ਦੇ ਨਾਲ ਹੀ ਮਹਿੰਗੇ ਤੇਲ ਦੀ ਮਾਰ, 15ਵੇਂ ਦਿਨ ਟੁੱਟੇ ਰਿਕਾਰਡ
ਇਹ ਵੀ ਪੜ੍ਹੋ: ਪੰਜਾਬ ਦੇ ਲੀਡਰਾਂ ਨੇ ਰੋਕਿਆ ਯੂਪੀ ਦੇ ਸਿੱਖਾਂ ਦਾ ਉਜਾੜਾ, ਯੋਗੀ ਨੇ ਦਿੱਤਾ ਭਰੋਸਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਪੰਜਾਬ 'ਚ ਅੱਜ 122 ਨਵੇਂ ਕੋਰੋਨਾ ਮਰੀਜ਼, ਸੰਕਰਮਿਤ ਮਰੀਜਾਂ ਦੀ ਗਿਣਤੀ 4000 ਪਾਰ ਹੋਈ
ਏਬੀਪੀ ਸਾਂਝਾ
Updated at:
21 Jun 2020 08:10 PM (IST)
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 122 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4074 ਹੋ ਗਈ ਹੈ।
- - - - - - - - - Advertisement - - - - - - - - -