ਪੰਜਾਬ 'ਚ ਕੋਰੋਨਾ ਦਾ ਕਹਿਰ, ਅੱਜ 36 ਲੋਕਾਂ ਦੀ ਮੌਤ, 1035 ਨਵੇਂ ਕੇਸ
ਏਬੀਪੀ ਸਾਂਝਾ | 13 Aug 2020 10:28 PM (IST)
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1035 ਨਵੇਂ ਕੇਸ ਸਾਹਮਣੇ ਆਏ ਹਨ।
ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1035 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 27936 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 36 ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 706 ਹੋ ਗਈ ਹੈ। ਵੀਰਵਾਰ ਨੂੰ 1035 ਨਵੇਂ ਮਰੀਜ਼ ਸਾਹਮਣੇ ਆਏ ਹਨ। ਅੱਜ ਕੁੱਲ੍ਹ 627 ਮਰੀਜ਼ ਸਿਹਤਯਾਬ ਹੋਏ ਹਨ।ਸੂਬੇ 'ਚ ਕੁੱਲ 723357 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 27936 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 17839 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 9391 ਲੋਕ ਐਕਟਿਵ ਮਰੀਜ਼ ਹਨ।