ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਇਸ ਦੌਰਾਨ ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ ਵਿੱਚ ਢਿੱਲ ਦੇ ਕਿ ਪੰਜਾਬ ਵਾਸੀਆਂ ਨੂੰ ਥੋੜੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਪੰਜਾਬ ਕੋਵਿਡ ਰਿਵਿਊ ਕਮੇਟੀ ਦੀ ਮੀਟਿੰਗ ਵਿੱਚ ਕਈ ਵੱਡੇ ਫ਼ੈਸਲੇ ਲਏ ਗਏ ਹਨ।


ਜਾਣਕਾਰੀ ਅਨੁਸਾਰ ਪੰਜਾਬ ਵਿਚ ਰੈਸਟੋਰੈਂਟ, ਸਿਨੇਮਾ, ਜਿੰਮ ਆਦਿ 50 ਫੀਸਦ ਸਮਰਥਾ ਨਾਲ ਖੁੱਲ੍ਹ ਸਕਣਗੇ। ਇਸ ਦੇ ਨਾਲ ਹੀ ਵਿਆਹਾਂ ਅਤੇ ਅੰਤਿਮ ਸਸਕਾਰ ਵਿੱਚ 50 ਵਿਅਕਤੀਆਂ ਦਾ ਇਕੱਠ  ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।ਫਿਲਹਾਲ ਬਾਰ, ਕਲੱਬ ਅਤੇ ਅਹਾਤੇ ਹਾਲੇ ਨਹੀਂ ਖੁੱਲ੍ਹ ਸਕਣਗੇ।ਇਸ ਦੌਰਾਨ ਸਾਰੇ ਵਿਦਿਅਕ ਅਦਾਰੇ ਯਾਨੀ ਸਕੂਲ ਅਤੇ ਕਾਲਜ ਬੰਦ ਰਹਿਣਗੇ।


ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਪਾਬੰਦੀਆਂ 25 ਜੂਨ ਤੱਕ ਲਾਗੂ ਰਹਿਣਗੀਆਂ। ਇਸ ਮਗਰੋਂ ਕੋਰੋਨਾ ਦੇ ਹਲਾਤਾਂ ਨੂੰ ਵੇਖਦੇ ਹੋਏ ਦੁਬਾਰਾ ਨਜ਼ਰਸਾਨੀ ਕੀਤੀ ਜਾਏਗੀ। ਇਸ ਦੇ ਨਾਲ ਹੀ ਰੋਜ਼ਾਨਾ ਨਾਈਟ ਕਰਫ਼ਿਊ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਵੀਕਐਂਡ ਕਰਫ਼ਿਊ ਸ਼ਨੀਵਾਰ ਰਾਤ 8.00 ਵਜੇ ਤੋਂ ਸੋਮਵਾਰ ਸਵੇਰੇ 5.00 ਵਜੇ ਤੱਕ ਲਾਗੂ ਰਹੇਗਾ।