Punjab Crime : ਗੋਇੰਦਵਾਲ ਜੇਲ੍ਹ 'ਚ ਗੈਂਗਸਟਰਾਂ ਦੀ ਮੌਤ ਤੋਂ ਬਾਅਦ ਹਾਈ ਅਲਰਟ 'ਤੇ ਪੰਜਾਬ ਦੀਆਂ ਜੇਲ੍ਹਾਂ , ਗ੍ਰਹਿ ਵਿਭਾਗ ਨੇ ਵੀ ਮੰਗੀ ਰਿਪੋਰਟ
Punjab Crime : ਪੰਜਾਬ ਦੀ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਦੋ ਗੈਂਗਸਟਰਾਂ ਦੀ ਮੌਤ ਤੋਂ ਬਾਅਦ ਹੁਣ ਸੂਬੇ ਦੀਆਂ ਜੇਲ੍ਹਾਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜੇਲ੍ਹ ਵਿਭਾਗ ਨੇ ਹੁਣ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਦੇ ਹੁਕਮ ਦਿੱਤੇ ਹਨ

Punjab Crime : ਪੰਜਾਬ ਦੀ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਦੋ ਗੈਂਗਸਟਰਾਂ ਦੀ ਮੌਤ ਤੋਂ ਬਾਅਦ ਹੁਣ ਸੂਬੇ ਦੀਆਂ ਜੇਲ੍ਹਾਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜੇਲ੍ਹ ਵਿਭਾਗ ਨੇ ਹੁਣ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਦੇ ਹੁਕਮ ਦਿੱਤੇ ਹਨ। ਜੇਲ੍ਹਾਂ ਵਿੱਚ ਬੰਦ ਵੱਖ-ਵੱਖ ਧੜਿਆਂ ਦੇ ਗੈਂਗਸਟਰਾਂ ਨੂੰ ਵੱਖ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਇੱਕ ਦੂਜੇ 'ਤੇ ਹਮਲਾ ਨਾ ਕਰਨ। ਗੈਂਗਸਟਰਾਂ ਨੂੰ ਸਖ਼ਤ ਸੁਰੱਖਿਆ ਵਿਚ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਵੇਲੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ 50 ਤੋਂ ਵੱਧ ਗੈਂਗਸਟਰ ਬੰਦ ਦੱਸੇ ਜਾਂਦੇ ਹਨ।
ਇਹ ਵੀ ਪੜ੍ਹੋ : ਵਿਦੇਸ਼ ਦੌੜਨ ਦੀ ਕੋਸ਼ਿਸ਼ 'ਚ ਸਾਬਕਾ ਵਿਧਾਇਕ ਜਲਾਲਪੁਰ, ਵਿਜੀਲੈਂਸ ਵੱਲੋਂ ਲੁੱਕ ਆਊਟ ਨੋਟਿਸ ਜਾਰੀ
ਗੈਂਗਸਟਰਾਂ ਨੂੰ ਮਾਰਨ ਤੋਂ ਬਾਅਦ ਜੇਲ ਅਲਰਟ 'ਤੇ
ਜੱਗੂ ਭਗਵਾਨਪੁਰੀਆ ਗੈਂਗ ਦੇ ਗੈਂਗਸਟਰ ਮਨਦੀਪ ਤੂਫਾਨ ਅਤੇ ਮਨਮੋਹਨ ਸਿੰਘ ਦਾ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲਡੀ ਬਰਾੜ ਦੇ ਕਹਿਣ 'ਤੇ ਦੋਵਾਂ ਦਾ ਕਤਲ ਕੀਤਾ ਗਿਆ ਸੀ। ਅਜਿਹੇ 'ਚ ਹੁਣ ਪੰਜਾਬ ਦੀਆਂ ਹੋਰ ਜੇਲਾਂ 'ਚ ਵੀ ਅਜਿਹਾ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਲਾਰੈਂਸ ਬਿਸ਼ਨੋਈ ਗੈਂਗ ਅਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਪੰਜਾਬ ਦੀਆਂ ਕਈ ਜੇਲ੍ਹਾਂ ਵਿੱਚ ਬੰਦ ਹਨ ਜਦਕਿ ਜੱਗੂ ਭਗਵਾਨਪੁਰੀਆ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ।
ਕਈ ਜੇਲ੍ਹਾਂ ਦੀ ਹਾਲਤ ਖ਼ਰਾਬ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਮਨ ਵੈਲਥ ਹਿਊਮਨ ਰਾਈਟਸ ਦੇ ਸਹਿਯੋਗ ਨਾਲ ਤਿਆਰ ਕੀਤੀ ਰਿਪੋਰਟ ਅਨੁਸਾਰ ਪੰਜਾਬ ਦੀਆਂ ਕਈ ਜੇਲ੍ਹਾਂ ਦੀ ਹਾਲਤ ਤਰਸਯੋਗ ਹੈ। ਕੁਝ ਜੇਲ੍ਹਾਂ ਵਿੱਚ ਤੈਅ ਗਿਣਤੀ ਤੋਂ ਵੱਧ ਕੈਦੀ ਹਨ ਅਤੇ ਕਈਆਂ ਵਿੱਚ ਜੇਲ੍ਹ ਸਟਾਫ਼ ਦੀ ਘਾਟ ਹੈ। ਇਨ੍ਹਾਂ ਹੀ 10 ਜੇਲ੍ਹਾਂ ਦੇ ਤੁਰੰਤ ਨਵੀਨੀਕਰਨ ਦੀ ਲੋੜ ਹੈ। ਪੰਜਾਬ ਦੀਆਂ ਜੇਲ੍ਹਾਂ ਵਿੱਚ ਕਰੀਬ 42.1 ਫੀਸਦੀ ਕੈਦੀ ਐਨਡੀਪੀਐਸ ਐਕਟ ਤਹਿਤ ਬੰਦ ਹਨ।
15 ਮਹੀਨੇ ਪਹਿਲਾਂ ਸ਼ੁਰੂ ਹੋਈ ਸੀ ਗੋਇੰਦਵਾਲ ਜੇਲ੍ਹ
ਗੋਇੰਦਵਾਲ ਸਾਹਿਬ ਜੇਲ੍ਹ ਕਰੀਬ 15 ਮਹੀਨੇ ਪਹਿਲਾਂ ਸ਼ੁਰੂ ਹੋਈ ਸੀ। ਇਹ ਜੇਲ੍ਹ ਪਹਿਲਾਂ ਵੀ ਸੁਰਖੀਆਂ ਵਿੱਚ ਰਹੀ ਹੈ। ਇਸ ਜੇਲ੍ਹ ਵਿੱਚ ਗੈਂਗਸਟਰਾਂ ਦੇ ਆਪਸ ਵਿੱਚ ਭਿੜਨ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਜੇਲ੍ਹ ਵਿੱਚ ਬੈਠ ਕੇ ਪਾਕਿਸਤਾਨ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਗੈਂਗਸਟਰਾਂ ਦੇ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਇਹੀ ਨਹੀਂ ਹੁਣ ਗੈਂਗਸਟਰਾਂ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਵੀ ਮੰਗ ਕੀਤੀ ਗਈ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
