ਪੜਚੋਲ ਕਰੋ

ਹਥਿਆਰਾਂ ਵੱਲ ਵਧ ਰਿਹਾ ਪੰਜਾਬ, ਭਵਿੱਖ 'ਚ ਹੋਏਗਾ ਵੱਡਾ ਸਿਆਸੀ ਫੇਰਬਦਲ

ਸੇਵਾ ਸਿੰਘ ਵਿਰਕ ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਚੱਲ਼ ਰਹੀ ਉਥਲ-ਪੁਥਲ ਦੌਰਾਨ ਭਾਰਤੀ ਸੈਨਾ ਦੇ ਮੁਖੀ ਜਨਰਲ ਬਿਪਿਨ ਰਾਵਤ ਵੱਲੋਂ ਪੰਜਾਬ ਵਿੱਚ ਮੁੜ ਖਾਲਿਸਤਾਨੀ ਲਹਿਰ ਉੱਭਰਣ ਦੇ ਦਾਅਵੇ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਪਿਛਲੇ ਦਿਨੀਂ ਕੀਤੀ ਗ੍ਰਿਫਤਾਰੀਆਂ ਵੀ ਸੰਕੇਤ ਦੇ ਰਹੀਆਂ ਹਨ ਕਿ ਪੰਜਾਬੀਆਂ ਤੇ ਖਾਸਕਰ ਸਿੱਖ ਭਾਈਚਾਰੇ ਅੰਦਰ ਮੌਜੂਦਾ ਸਿਆਸੀ ਸਿਸਟਮ ਖਿਲਾਫ ਰੋਹ ਵਧਦਾ ਜਾ ਰਿਹਾ ਹੈ। ਇਹ ਰੋਹ ਪੰਜਾਬ ਦੇ ਅਣਸੁਲਝੇ ਮਸਲਿਆਂ ਤੇ ਸਿਆਸੀ ਧੋਖੇਬਾਜ਼ੀ ਦੇ ਖਿਲਾਫ ਹੈ ਜੋ ਹਿੰਸਕ ਰੂਪ ਵੀ ਲੈ ਸਕਦਾ ਹੈ।

ਹਥਿਆਰਾਂ ਵੱਲ ਵਧ ਰਿਹਾ ਪੰਜਾਬ, ਭਵਿੱਖ 'ਚ ਹੋਏਗਾ ਵੱਡਾ ਸਿਆਸੀ ਫੇਰਬਦਲ

ਅਹਿਮ ਗੱਲ਼ ਹੈ ਕਿ ਇਸ ਰੋਹ ਦਾ ਸਭ ਤੋਂ ਵੱਡਾ ਨਿਸ਼ਾਨਾ ਸ਼੍ਰੋਮਣੀ ਅਕਾਲੀ ਦਲ ਬਣ ਰਿਹਾ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਖਾਲਿਸਤਾਨ ਪੱਖੀ ਨੌਜਵਾਨਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕਤਲ ਦੀ ਯੋਜਨਾ ਬਣਾਈ ਸੀ। ਅਕਾਲੀ ਦਲ ਖਿਲਾਫ ਉੱਠੇ ਰੋਹ ਨੂੰ ਵੇਖਦਿਆਂ ਹੀ ਟਕਸਾਲੀ ਲੀਡਰ ਪਾਰਟੀ ਤੋਂ ਲਾਂਭੇ ਹੋ ਰਹੇ ਹਨ। ਦੂਜੇ ਪਾਸੇ ਪੰਜਾਬ ਦੀ ਸਿਆਸਤ ਵੀ ਮੁੜ ਪੰਥਕ ਮੁੱਦਿਆਂ ਵੱਲ ਕ੍ਰੇਂਦਿਰਤ ਹੋ ਰਹੀ ਹੈ। ਹੋਰ ਤਾਂ ਹੋਰ ਅਕਾਲੀ ਦਲ ਨੂੰ ਸਿੱਖਾਂ ਦੀ ਬਜਾਏ ਪੰਜਾਬੀ ਪਾਰਟੀ ਬਣਾਉਣ ਵਾਲੇ ਸੁਖਬੀਰ ਬਾਦਲ ਖੁਦ ਪੰਥਕ ਮੁੱਦਿਆਂ ਨੂੰ ਉਭਾਰਨ ਲੱਗੇ ਹਨ।

ਹਥਿਆਰਾਂ ਵੱਲ ਵਧ ਰਿਹਾ ਪੰਜਾਬ, ਭਵਿੱਖ 'ਚ ਹੋਏਗਾ ਵੱਡਾ ਸਿਆਸੀ ਫੇਰਬਦਲ

ਅਜਿਹੇ ਵਿੱਚ ਮੰਨਿਆ ਜਾ ਰਿਹਾ ਹੈ ਭਵਿੱਖ ਵਿੱਚ ਪੰਜਾਬ ਇੱਕ ਵਾਰ ਮੁੜ ਸੰਘਰਸ਼ ਦੇ ਰਾਹ ਵੱਲ ਵਧ ਰਿਹਾ ਹੈ। ਇਹ ਸੰਘਰਸ਼ ਹਿੰਸਕ ਰੂਪ ਵੀ ਅਖਤਿਆਰ ਕਰ ਸਕਦਾ ਹੈ। ਇਸ ਲਈ ਫੌਜ ਮੁਖੀ ਤੇ ਪੰਜਾਬ ਪੁਲਿਸ ਦੇ ਦਾਅਵਿਆਂ ਨੂੰ ਸੱਚਾਈ ਤੋਂ ਸੱਖਣੇ ਨਹੀਂ ਕਿਹਾ ਜਾ ਸਕਦਾ। ਦੂਜੇ ਪਾਸੇ ਸਿਆਸੀ ਸੰਕਟ ਤੋਂ ਇਲਾਵਾ ਪੰਜਾਬ ਆਰਥਿਕ ਮੰਦਹਾਲੀ ਦਾ ਵੀ ਸ਼ਿਕਾਰ ਹੈ। ਬੇਰੁਜ਼ਗਾਰੀ, ਕਰਜ਼ ਤੇ ਨਸ਼ੇ ਨੌਜਵਾਨਾਂ ਨੂੰ ਖੁਦਕੁਸ਼ੀ ਦੇ ਰਾਹ ਤੋਰ ਰਹੇ ਹਨ। ਇਸ ਸਭ ਕਾਸੇ ਖਿਲਾਫ ਲੋਕ ਰੋਹ ਸਿਖਰਾਂ ਵੱਲ਼ ਜਾ ਰਿਹਾ ਹੈ ਜਿਸ ਦਾ ਵਿਸਫੋਟ ਕਦੋਂ ਵੀ ਹੋ ਸਕਦਾ ਹੈ।

ਹਥਿਆਰਾਂ ਵੱਲ ਵਧ ਰਿਹਾ ਪੰਜਾਬ, ਭਵਿੱਖ 'ਚ ਹੋਏਗਾ ਵੱਡਾ ਸਿਆਸੀ ਫੇਰਬਦਲ

ਦਰਅਸਲ ਪੰਜਾਬ ਨੇ ਅੱਸੀ ਤੇ ਨੱਬੇ ਦੇ ਦਹਾਕੇ ਵਿੱਚ ਵੱਡਾ ਦਰਦ ਝੱਲਿਆ ਪਰ ਲੱਖਾਂ ਲੋਕਾਂ ਦੀ ਮੌਤ ਤੋਂ ਬਾਅਦ ਵੀ ਪੰਜਾਬ ਦੇ ਮਸਲੇ ਉੱਥੇ ਦੇ ਉੱਥੇ ਹੀ ਖੜ੍ਹੇ ਹਨ। ਇਨ੍ਹਾਂ ਮਸਲਿਆਂ ਪ੍ਰਤੀ ਨਾ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਸੰਜੀਦਗੀ ਵਿਖਾਈ ਤੇ ਨਾ ਹੀ ਕੇਂਦਰ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਦਿੱਤਾ। ਅੱਜ ਉਹ ਅਣਸੁਲਝੇ ਮੁੱਦੇ ਹੀ ਪੰਜਾਬ ਦੇ ਨੌਜਵਾਨਾਂ ਨੂੰ ਮੁੜ ਲਾਮਬੰਦ ਹੋਣ ਲਈ ਉਕਸਾ ਰਹੇ ਹਨ। ਇਹੋ ਕਾਰਨ ਹੈ ਕਿ ਅੱਜ ਲੋਕ ਉਸ ਸਿਆਸਤਦਾਨ ਨੂੰ ਹੀ ਹੁੰਗਾਰਾ ਦੇ ਰਹੇ ਹਨ ਜੋ ਪੰਥਕ ਮੁੱਦਿਆਂ ਦੀ ਗੱਲ ਕਰਦਾ ਹੈ।

ਹਥਿਆਰਾਂ ਵੱਲ ਵਧ ਰਿਹਾ ਪੰਜਾਬ, ਭਵਿੱਖ 'ਚ ਹੋਏਗਾ ਵੱਡਾ ਸਿਆਸੀ ਫੇਰਬਦਲ

ਇਸ ਦੀ ਤਾਜ਼ਾ ਮਿਸਾਲ ਪਿਛਲੇ ਦਿਨੀਂ 'ਆਪ' ਦੇ ਬਾਗੀ ਲੀਡਰ ਸੁਖਪਾਲ ਖਹਿਰਾ ਵੱਲੋਂ ਬਰਗਾੜੀ ਮੋਰਚਾ ਦੀ ਹਮਾਇਤ ਵਿੱਚ ਰੋਸ ਮਾਰਚ ਦੌਰਾਨ ਵੇਖਣ ਨੂੰ ਮਿਲੀ। ਇੱਥੋਂ ਤੱਕ ਕਿ ਕਾਂਗਰਸ ਵੀ ਪੰਥਕ ਮੁੱਦਿਆਂ ਦੀ ਵਕਾਲਤ ਕਰਨ ਲੱਗੀ ਹੈ ਭਾਵੇਂ ਉਸ ਵਿੱਚ ਅਕਾਲੀ ਦਲ ਨੂੰ ਠਿੱਬੀ ਲਾਉਣ ਦੀ ਭਾਵਨਾ ਹੀ ਛੁਪੀ ਹੋਈ ਹੈ। ਅਲੱਗ-ਥਲੱਗ ਪਏ ਗਰਮ ਖਿਆਲੀ ਲੀਡਰ ਮੁੜ ਸਰਗਰਮ ਹੋ ਰਹੇ ਹਨ। ਵਿਦੇਸ਼ਾਂ ਤੋਂ ਵੀ ਪੰਜਾਬ ਦੀ ਸਿਆਸਤ ਵਿੱਚ ਦਖਲਅੰਦਾਜ਼ੀ ਵਧ ਰਹੀ ਹੈ। ਸੋਸ਼ਲ ਮੀਡੀਆ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ ਜੋ ਮੁੱਖ ਧਾਰਾ ਦੇ ਮੀਡੀਆ ਨੂੰ ਮਾਤ ਪਾ ਰਿਹਾ ਹੈ। ਹਥਿਆਰਾਂ ਵੱਲ ਵਧ ਰਿਹਾ ਪੰਜਾਬ, ਭਵਿੱਖ 'ਚ ਹੋਏਗਾ ਵੱਡਾ ਸਿਆਸੀ ਫੇਰਬਦਲ ਅਜਿਹੇ ਵਿੱਚ ਮੰਨਿਆ ਜਾ ਰਿਹਾ ਹੈ ਕਿ ਪੰਜਾਬੀ ਨੌਜਵਾਨਾਂ ਦੇ ਮਨਾਂ ਅੰਦਰਲੀ ਬੇਚੈਨੀ ਨੂੰ ਸਮਝਣਾ ਜ਼ਰੂਰੀ ਹੈ। ਪੰਜਾਬ ਦੇ ਮਸਲਿਆਂ ਨੂੰ ਦਿਆਨਦਾਰੀ ਨਾਲ ਹੱਲ ਕਰਨ ਵੱਲ਼ ਵਧਣਾ ਸਮੇਂ ਦੀ ਲੋੜ ਹੈ। ਸਿਆਸੀ ਪਾਰਟੀਆਂ ਨੂੰ ਸੱਤਾ ਦੇ ਮੋਹ ਨਾਲੋਂ ਖਿੱਤੇ ਦੇ ਮਸਲਿਆਂ ਨੂੰ ਮੁਖਾਤਬ ਹੋਣਾ  ਪਵੇਗਾ। ਨੌਜਵਾਨਾਂ ਦਾ ਸਿਸਟਮ ਵਿੱਚ ਭਰੋਸਾ ਬਹਾਲ ਕਰਨਾ ਪਵੇਗਾ। ਜੇਕਰ ਸਿਆਸੀ ਪਾਰਟੀਆਂ ਤੇ ਸਰਕਾਰਾਂ ਨੇ ਇਸ ਨੂੰ ਇਮਾਨਦਾਰੀ ਨਾਲ ਨਾ ਲਿਆ ਤਾਂ ਫੌਜ ਮੁਖੀ ਦੀ ਪੇਸ਼ੀਨਗੋਈ ਸੱਚ ਸਾਬਤ ਹੋਣ ਤੋਂ ਕੋਈ ਨਹੀਂ ਰੋਕ ਸਕਦਾ।

ਟਾਪ ਹੈਡਲਾਈਨ

ਪੰਜਾਬ ਦੇ 15 ਵਿਭਾਗ CBI ਦੀ ਰਡਾਰ 'ਤੇ, ਟਰਾਂਸਫਰ-ਪੋਸਟਿੰਗ ਭ੍ਰਿਸ਼ਟਾਚਾਰ ਦੀ ਜਾਂਚ ਤੇਜ਼
ਪੰਜਾਬ ਦੇ 15 ਵਿਭਾਗ CBI ਦੀ ਰਡਾਰ 'ਤੇ, ਟਰਾਂਸਫਰ-ਪੋਸਟਿੰਗ ਭ੍ਰਿਸ਼ਟਾਚਾਰ ਦੀ ਜਾਂਚ ਤੇਜ਼
ਪੰਜਾਬ ਤੋਂ ਵੱਡੀ ਖ਼ਬਰ! 50 ਤੋਂ ਵੱਧ IAS, PPS ਅਤੇ PCS ਅਧਿਕਾਰੀਆਂ ਨੂੰ CBI ਨੇ ਕੀਤਾ ਤਲਬ- ਸੂਤਰ
ਪੰਜਾਬ ਤੋਂ ਵੱਡੀ ਖ਼ਬਰ! 50 ਤੋਂ ਵੱਧ IAS, PPS ਅਤੇ PCS ਅਧਿਕਾਰੀਆਂ ਨੂੰ CBI ਨੇ ਕੀਤਾ ਤਲਬ- ਸੂਤਰ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget